ਸ਼੍ਰੋਮਣੀ ਅਕਾਲੀ ਦਲ ਮੰਗਲਵਾਰ ਨੂੰ ਇੱਕ ਵਾਰ ਫਿਰ ਪੰਜਾਬ ਵਿਧਾਨ ਸਭਾ ‘ਚ ਚੋਣਾਂ ‘ਚ ਮਿਲੀ ਹਾਰ ‘ਤੇ ਮੰਥਨ ਕਰੇਗ।ਅੱਜ ਚੰਡੀਗੜ੍ਹ ‘ਚ ਜ਼ਿਲ੍ਹਾ ਪ੍ਰਧਾਨ ਅਤੇ ਅਕਾਲੀ ਉਮੀਦਵਾਰਾਂ ਦੀ ਬੈਠਕ ਬੁਲਾਈ ਗਈ ਹੈ।ਦੱਸਣਯੋਗ ਹੈ ਕਿ ਸੋਮਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਕੀਤੀ ਗਈ ਸੀ, ਜਿਸ ‘ਚ ਚਰਚਾ ਕੀਤੀ ਗਈ ਕਿ ਬਦਲਾਅ ਕਾਰਨ ਅਕਾਲੀ ਦਲ ਦੀ ਹਾਰ ਹੋਈ ਹੈ।