ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਲੋਕਾਂ ਨਾਲ ਬਹੁਤ ਸਾਰੇ ਦਾਅਵੇ ਕੀਤੇ ਜਾ ਰਹੇ ਹਨ | ਅਕਾਲੀ ਦਲ ਦੇ ਵੱਲੋਂ ਸੋਸ਼ਲ ਮੀਡੀਆ ਤੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਅਸੀਂ ਹਮੇਸ਼ਾਂ ਮੁਲਾਜ਼ਮਾਂ ਦੇ ਹੱਕ ਬਹਾਲ ਕਰਾਂਗੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਠੇਕਾ ਪ੍ਰਣਾਲੀ ਅਧੀਨ ਭਰਤੀ ਸਰਕਾਰ ਕਰਮਚਾਰੀ ਅਤੇ ਨਗਰ ਨਿਗਮ ਕੌਸਲਾਂ ਵਿੱਚ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ | ਉਨਾਂ ਕਿਹਾ ਕਿ ਅਕਾਲੀ ਦਲ ਆਪਣੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੇ ਜੀਵਨ-ਪੱਧਰ ਨੂੰ ਉੱਚਾ ਚੁੱਕਣ ਲਈ ਕੰਮ ਕਰਨਾ ਹੀ ਕਿਸੇ ਸਰਕਾਰ ਦਾ ਅਸਲ ਮਨੋਰਥ ਹੁੰਦਾ ਹੈ। ਇਤਿਹਾਸ ਗਵਾਹ ਹੈ ਕਿ ਜਦ-ਜਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੱਥ ਪੰਜਾਬ ਦੀ ਵਾਗਡੋਰ ਆਈ ਹੈ ਤਾਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਹਮੇਸ਼ਾ ਵਫ਼ਾ ਹੋਏ ਹਨ। ਅਕਾਲੀ-ਬਸਪਾ ਗੱਠਜੋੜ ‘ਤਰੱਕੀ’ ਦਾ ਗੱਠਜੋੜ ਹੈ। ਜਿਸਦਾ ਇੱਕੋ-ਇੱਕ ਟੀਚਾ ਪੰਜਾਬ ਅਤੇ ਪੰਜਾਬੀਆਂ ਦੇ ਸੁਨਹਿਰੇ ਭਵਿੱਖ ਲਈ ਉੱਦਮ ਕਰਨਾ ਹੈ।