ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਕੈਬਨਿਟ ਦਾ ਗਠਨ ਕਰ ਦਿੱਤਾ ਹੈ। ‘ਆਪ’ ਦੇ 10 ਮੰਤਰੀਆਂ ਨੇ ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ‘ਆਪ’ ਵੱਲੋਂ 10 ਮੰਤਰੀਆਂ ਦੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਅੱਜ ਜਿਹੜੀ ਪੰਜਾਬ ਦੇ ਵਿੱਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਵੀ ਹੋਇਆ ਹੈ। ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ਵਿਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਹੀ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰ੍ਹੇ
1/2— Ravneet Singh Bittu (@RavneetBittu) March 19, 2022
ਰਵਨੀਤ ਬਿੱਟੂ ਨੇ ਇਸ ’ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਲੁਧਿਆਣਾ ਸ਼ਹਿਰ ਨੂੰ ਇਸ ਮੰਤਰੀ ਮੰਡਲ ਤੋਂ ਦੂਰ ਰੱਖਿਆ ਗਿਆ ਹੈ। ‘ਆਪ’ ਨੇ ਇਸ ਸ਼ਹਿਰ ਦੀਆਂ 13 ਸੀਟਾਂ ਜਿੱਤੀਆਂ ਹਨ ਪਰ ਲੁਧਿਆਣਾ ਤੋਂ ਕੋਈ ਵੀ ਮੰਤਰੀ ਅਹੁਦੇ ਲਈ ਨਹੀਂ ਚੁਣਿਆ ਗਿਆ।
ਰਵਨੀਤ ਬਿੱਟੂ ਨੇ ਟਵੀਟ ਕਰਕੇ ਲਿਖਿਆ ਅੱਜ ਪੰਜਾਬ ‘ਚ ਜੋ ਨਵੀਂ ਸਰਕਾਰ ਬਣੀ ਹੈ ਇਸਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਤਾਰ ਵੀ ਹੋਇਆ ਹੈ।ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਸ਼ਹਿਰ ਦੀਆਂ 14 ਵਿਧਾਨ ਸਭਾ ਸੀਟਾਂ ‘ਚੋਂ 13 ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਪਰ ਇਹ ਬੜੇ ਦੁੱਖ ਦੀ ਗੱਲ ਹੈ ਕਿ ਫਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਦੂਰ ਰੱਖਿਆ ਗਿਆ ਹੈ।