ਦੇਸ਼ ਦੇ ਵਿੱਚ ਲਗਾਤਾਰ ਹਰ ਰੋਜ਼ ਘਰੇਲੂ ਚੀਜਾਂ ਦੇ ਨਾਲ ਪੈਟਰੋਲ-ਡੀਜ਼ਲ ਦੇ ਰੇਟ ਬੜੀ ਤੇਜ਼ੀ ਨਾਲ ਵੱਧ ਰਹੇ ਹਨ | ਸਰਕਾਰੀ ਤੇਲ ਕੰਪਨੀਆਂ ਦੁਆਰਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦੇਸ਼ ਵਿਚ ਤੇਲ ਦੀਆਂ ਕੀਮਤਾਂ ਉੱਚੇ ਪੱਧਰ ਤੇ ਪਹੁੰਚ ਗਈਆਂ ਹਨ।
ਦਿੱਲੀ ਵਿੱਚ ਪੈਟਰੋਲ ਦੀ ਕੀਮਤ 99.51 ਰੁਪਏ ਹੈ ਜਦੋਂ ਕਿ ਡੀਜ਼ਲ ਦੀ ਕੀਮਤ 89.36 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ ਦੀ ਕੀਮਤ 105.58 ਰੁਪਏ ਅਤੇ ਡੀਜ਼ਲ ਦੀ ਕੀਮਤ 96.91 ਰੁਪਏ ਪ੍ਰਤੀ ਲੀਟਰ ਹੈ।
ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ। ਇਸ ਤੋਂ ਇਲਾਵਾ ਮਹਾਂਨਗਰ ਮੁੰਬਈ, ਹੈਦਰਾਬਾਦ ਅਤੇ ਬੰਗਲੁਰੂ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਾ ਹੈ।
ਅੱਜ ਚੰਡੀਗੜ੍ਹ ਵਿੱਚ ਪੈਟਰੋਲ ( Petrol Prices) ਦੀ ਕੀਮਤ 95.36 ਰੁਪਏ ਹੈ ਜਦੋਂ ਕਿ ਡੀਜ਼ਲ ( Diesel Prices)ਦੀ ਕੀਮਤ 89.00 ਰੁਪਏ ਪ੍ਰਤੀ ਲੀਟਰ ਹੈ। ਮੁਹਾਲੀ ‘ਚ ਪੈਟਰੋਲ ਦੀ ਕੀਮਤ 101.26 ਰੁਪਏ ਹੈ ਅਤੇ ਡੀਜ਼ਲ ( Diesel Prices) ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਂਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ।