ਕਾਂਗਰਸ ਨੇਤਾ ਰਾਹੁਲ ਗਾਂਧੀ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਇੱਥੇ ਉਹ 117 ਉਮੀਦਵਾਰਾਂ ਸਮੇਤ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ।
ਇਸ ਤੋਂ ਬਾਅਦ ਉਹ ਸ਼੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣਗੇ। ਇੱਥੋਂ ਰਵਾਨਾ ਹੋਣ ਤੋਂ ਬਾਅਦ ਰਾਹੁਲ ਗਾਂਧੀ ਜਲੰਧਰ ਵਿੱਚ ਇੱਕ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।