ਰਾਜ ਸਭਾ ਲਈ ਪੰਜਾਬ ਦੀਆਂ ਦੋ ਸੀਟਾਂ ’ਤੇ 10 ਜੂਨ ਨੂੰ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਹ ਦੋਵੇਂ ਸੀਟਾਂ ਆਮ ਆਦਮੀ ਪਾਰਟੀ ਦੇ ਕੋਟੇ ਵਿਚ ਆਉਣੀਆਂ ਤੈਅ ਹਨ। ਆਮ ਆਦਮੀ ਪਾਰਟੀ ਵੱਲੋਂ ਇਸ ਉਮੀਦ ਨੂੰ ਯਕੀਨੀ ਬਣਾਉਣ ਲਈ ਦੋ ਵੱਡੇ ਨਾਵਾਂ ‘ਤੇ ਮੋਹਰ ਲਗਾਈ ਗਈ ਹੈ। ਜਿਵੇ ਕਿ ਪਹਿਲਾਂ ਹੀ ਚਰਚਾ ਸੀ ਕਿ ਆਮ ਆਦਮੀ ਪਾਰਟੀ ਵਾਤਾਵਰਨ ਪ੍ਰੇਮੀ ਤੇ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜਸਭਾ ਭੇਜ ਸਕਦੀ ਹੈ ਹੁਣ ਪਾਰਟੀ ਵੱਲੋਂ ਸੀਚੇਵਾਲ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿਕਰਮ ਜੀਤ ਸਿੰਘ ਸਾਹਨੀ ਜੋ ਕਿ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਤੇ ਸਮਾਜ ਸੇਵੀ ਹਨ ਉਨ੍ਹਾਂ ਦਾ ਨਾਂ ਸ਼ਾਮਲ ਹੈ।
ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਐ..ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ…ਦੋਵਾਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ.
— Bhagwant Mann (@BhagwantMann) May 28, 2022
ਇਸ ਦੀ ਜਾਣਕਾਰੀ ਤੇ ਦੋਵਾਂ ਨੂੰ ਸ਼ੁਭਕਾਮਨਾਵਾਂ ਦਿੰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ। ਟਵੀਟ ‘ਚ ਉਨ੍ਹਾਂ ਲਿਖਿਆ ਕਿ ਮੈਨੂੰ ਸੂਚਿਤ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਆਮ ਆਦਮੀ ਪਾਰਟੀ ਦੋ ਪਦਮ ਸ਼੍ਰੀ ਅਵਾਰਡ ਨਾਲ ਸਨਮਾਨਿਤ ਸ਼ਖਸ਼ੀਅਤਾਂ ਨੂੰ ਰਾਜ ਸਭਾ ਮੈਂਬਰ ਨਾਮਜ਼ਦ ਕਰ ਰਹੀ ਹੈ। ਇੱਕ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੂਜੇ ਪੰਜਾਬੀ ਕਲਚਰ ਨਾਲ ਸਬੰਧਤ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ।