ਪੰਜਾਬ ‘ਚ ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ 2022 ਨਜ਼ਦੀਕ ਆ ਰਹੀਆਂ ਹਨ। ਸਿਆਸੀ ਪਾਰਟੀਆਂ ਇੱਕ ਦੂਜੇ ‘ਤੇ ਨਿਸ਼ਾਨੇ ਕੱਸ ਕੱਸ ਸਿਆਸੀ ਰੋਟੀਆਂ ਸੇਕ ਰਹੀਆਂ ਹਨ।ਸਾਰੀਆਂ ਹੀ ਵਿਰੋਧੀ ਧਿਰਾਂ ਇੱਕ ਦੂਜੇ ਦੀਆਂ ਲੱਤਾਂ ਖਿੱਚਣ ‘ਚ ਲੱਗੇ ਹੋਏ ਹਨ।ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨਾ ਬਣਾਇਆ ਹੈ।ਉਨਾਂ ਨੇ ਨਵਜੋਤ ਨੂੰ ਪੱਤਰ ਲਿਖ ਕੇ ਉਨਾਂ੍ਹ ਨੂੰ ਕਾਂਗਰਸ ਵਲੋਂ ਕੀਤੇ ਚੋਣ ਵਾਅਦਿਆਂ ਦੀ ਯਾਦ ਦਵਾਈ ਹੈ।
Gentle Reminder to Navjot Singh Sidhu- STOP behaving like the OPPOSITION in Punjab‼️
Congress is in power in Punjab since 5 years & now you are the INC Punjab President
Implement the 129 page manifesto which your party promised before the 2017 Punjab Elections
– @raghav_chadha pic.twitter.com/9QfQWlddVN
— AAP (@AamAadmiParty) August 13, 2021
ਰਾਘਵ ਚੱਡਾ ਨੇ ਪੱਤਰ ਰਾਹੀਂ ਸਿੱਧੂ ਨੂੰ ਅਪੀਲ ਕੀਤੀ ਹੈ ਕਿ ਉਹ 2017 ਦੀਆਂ ਚੋਣਾਂ ਵਿੱਚ ਕਾਂਗਰਸ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ। ਚੱਡਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਕਾਂਗਰਸ ਦੇ ਚੋਣ ਵਾਅਦੇ ਪੂਰੇ ਕਰਨ ਦੀ ਜ਼ਿੰਮੇਵਾਰੀ ਤੁਹਾਡੇ (ਸਿੱਧੂ) ਉੱਤੇ ਹੈ। ਰਾਘਵ ਚੱਡਾ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਕਾਂਗਰਸ ਨੇ ਆਪਣੀ ਸਰਕਾਰੀ ਵੈਬਸਾਈਟ ਤੋਂ 2017 ਦੇ ਮੈਨੀਫੈਸਟੋ ਨੂੰ ਚਲਾਕੀ ਨਾਲ ਹਟਾ ਦਿੱਤਾ ਹੈ। ਚਿੰਤਾ ਕਰਨ ਦੀ ਕੋਈ ਗੱਲ ਨਹੀਂ, ਮੈਂ ਉਹੀ ਮੈਨੀਫੈਸਟੋ ਦੀ ਇੱਕ ਕਾਪੀ ਆਪਣੇ ਪੱਤਰ ਦੇ ਨਾਲ ਨੱਥੀ ਕਰ ਰਿਹਾ ਹਾਂ ਤਾਂ ਜੋ ਸਿੱਧੂ ਇਸ ਨੂੰ ਅਸਾਨੀ ਨਾਲ ਪ੍ਰਾਪਤ ਕਰ ਸਕਣ ਅਤੇ ਇਸ ਵਿੱਚ ਕੀਤੇ ਵੱਡੇ ਵਾਅਦਿਆਂ ਨੂੰ ਲਾਗੂ ਕਰਨ ਲਈ ਤਿਆਰ ਰਹਿਣ।