ਚੰਡੀਗੜ੍ਹ ਨਗਰ ਨਿਗਮ ਵੱਲੋਂ ਲੋਕਾਂ ਤੋਂ ਲਾਏ ਜਾ ਰਹੇ ਵਾਧੂ ਟੈਕਸਾਂ ਅਤੇ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਨਗਰ ਨਿਗਮ ਦਫਤਰ ਅੱਗੇ ਪ੍ਰਦਰਸ਼ਨ ਦਿੱਤਾ, ਜਿਨ੍ਹਾਂ ‘ਤੇ ਪੁਲੀਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਦੇ ਬਾਵਜੂਦ ‘ਆਪ’ ਵਰਕਰ ਡੱਟੇ ਰਹੇ। ‘ਆਪ’ ਆਗੂ ਪ੍ਰੇਮ ਗਰਗ, ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸ਼ਰਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਨਗਰ ਨਿਗਮ ਸ਼ਹਿਰ ਦਾ ਵਿਕਾਸ ਕਰਨ ਦੀ ਥਾਂ ਵਿਨਾਸ਼ ਕਰ ਰਹੀ ਹੈ। ਨਿਗਮ ਵਿੱਚ ਭ੍ਰਿਸ਼ਟਾਚਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਚੰਡੀਗੜ੍ਹ ਦੇ ਲੋਕ ਭਾਜਪਾ ਦੀ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ, ਜਿਸ ਦਾ ਨਗਰ ਨਿਗਮ ਚੋਣਾਂ ਵਿੱਚ ਜਵਾਬ ਦਿੱਤਾ ਜਾਵੇਗਾ।