ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਦਾ ਪਹਿਲਾ ਇਕ ਮਹੀਨਾ ਪੰਜਾਬ ਦੀ ਜਨਤਾ ਲਈ ਪੂਰੀ ਤਰ੍ਹਾਂ ਨਿਰਾਸ਼ਾਜਨਕ ਤੇ ਕਾਨੂੰਨ ਵਿਵਸਥਾ ਅਤੇ ਜਾਨ-ਮਾਲ ਦੀ ਨਜ਼ਰ ਨਾਲ ਦਹਿਸ਼ਤ ਭਰਿਆ ਰਿਹਾ ਹੈ। ਚੁੱਘ ਨੇ ਕਿਹਾ ਕਿ ਖੋਖਲੇ ਅਤੇ ਧੋਖੇ ਭਰੇ ਵਾਅਦੇ ਕਰਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਵੀ ਨਹੀਂ ਕੀਤਾ। ਖੋਖਲੇ ਅਤੇ ਝੂਠੇ ਵਾਅਦੇ ਕਰ ਭਾਰੀ ਬਹੁਮਤ ਨਾਲ ਜਿੱਤ ਕੇ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪੂਰੀ ਕੈਬਨਿਟ ਤੇ ਸਾਰੇ ਵਿਧਾਇਕ ਸੱਤਵੇਂ ਅਸਮਾਨ ‘ਤੇ ਪਹੁੰਚ ਗਏ ਹਨ।
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਸਰਕਾਰ ਦਾ ਪਹਿਲਾ ਇਕ ਮਹੀਨਾ ਲੋਕਾਂ ਲਈ ਪੂਰੀ ਤਰ੍ਹਾਂ ਨਿਰਾਸ਼ਾਜਨਕ ਰਿਹਾ ਹੈ। ਤਰੁਣ ਚੁੱਘ ਨੇ ਕਿਹਾ ਕਿ
ਮੁਫ਼ਤ ਬਿਜਲੀ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਉਹਨਾਂ ਕਿਹਾ, “300 ਯੂਨਿਟ ਮੁਫਤ ਬਿਜਲੀ ਦੇਣ ਦਾ ਸਰਕਾਰ ਦਾ ਐਲਾਨ ਸਮਾਜ ਨੂੰ ਵੰਡਣ ਵਾਲਾ ਹੈ, ਇਹ ਸਿਰਫ਼ ਇਕ ਮਜ਼ਾਕ ਹੈ। ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ”।
ਚੁੱਘ ਨੇ ਕਿਹਾ ਕਿ ਭਗਵੰਤ ਮਾਨ ਨੂੰ ਲੱਗਦਾ ਹੈ ਕਿ ਕਿਸੇ ਨੇ ਪੂਰਾ ਪੈਸਾ ਆਪਣੀ ਜੇਬ ‘ਚ ਪਾ ਲਿਆ ਹੈ। ਹੁਣ ਸਮਾਂ ਆ ਗਿਆ ਹੈ ਕਿ ਉਹ ਪੰਜਾਬ ‘ਚ ਵਿੱਤੀ ਅਨੁਸ਼ਾਸਨ ਲਾਗੂ ਕਰੇ ਅਤੇ ਬਿਜਲੀ ਦੇ ਫਜ਼ੂਲ ਖਰਚੇ ਦੇ ਐਲਾਨ ਕਰਨ ਦੀ ਥਾਂ ਪੰਜਾਬ ਲਈ ਕੁਝ ਬਿਹਤਰ ਕੰਮ ਕਰਨ। ਚੁੱਘ ਨੇ ਕਿਹਾ ਕਿ ਸੂਬੇ ‘ਚ ਕਣਕ ਦੀ ਖ਼ਰੀਦ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ ਅਤੇ ਸੂਬੇ ‘ਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀਆਂ ਤਾਜ਼ਾ ਘਟਨਾਵਾਂ ਨੇ ਪੰਜਾਬ ਨੂੰ ਝੰਜੋੜਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਮਾਨ ਸਰਕਾਰ ਦੀ ਇਹ ਪਹਿਲੀ ਪ੍ਰੀਖਿਆ ਸੀ ਪਰ ਸਰਕਾਰ ਕਿਸਾਨ ਸਮੂਹ ਦੇ ਹਿੱਤਾਂ ਦੀ ਰੱਖਿਆ ਕਰਨ ‘ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ।