ਬੀਤੇ ਦਿਨ ਹਰਿਆਣਾ ਦੇ ਕਰਨਾਲ ‘ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਬੀਤੇ ਦਿਨ ਪੁਲਿਸ ਵਲੋਂ ਬੜੀ ਬੇਰਹਿਮੀ ਨਾਲ ਲਾਠੀਚਾਰਜ ਕੀਤਾ ਗਿਆ ਸੀ।ਇਹ ਕਿਸਾਨ ਪਿਛਲ਼ੇ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ ਪਰ ਕਿਸਾਨਾਂ ਵਲੋਂ ਨਾਲ ਹੀ ਹਰਿਆਣਾ, ਪੰਜਾਬ ‘ਚ ਲਗਾਤਾਰ ਪ੍ਰਦਰਸ਼ਨ ਜਾਰੀ ਹਨ।ਬੀਤੇ ਦਿਨ ਲਾਠੀਚਾਰਜ ‘ਚ ਸੁਸ਼ੀਲ ਕਾਜਲ ਬਹੁਤ ਬੁਰੀ ਤਰ੍ਹਾਂ ਜਖਮੀ ਹੋਏ ਸਨ।ਦੱਸਣਯੋਗ ਹੈ ਕਿ ਸ਼ਹੀਦ ਕਿਸਾਨ ਸੁਸ਼ੀਲ ਕਾਜਲ, ਪਿੰਡ ਰਾਏਪੁਰ ਜਟਾਨ ਦਾ ਵਸਨੀਕ ਹੈ।
ਪਿਛਲੇ 9 ਮਹੀਨਿਆਂ ਤੋਂ ਕਿਸਾਨ ਅੰਦੋੋਲਨ ਨਾਲ ਜੁੜਿਆ ਹੋਇਆ ਸੀ।ਬੀਤੇ ਦਿਨ ਬਸਤਾੜਾ ਟੋਲ ਪਲਾਜ਼ਾ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ‘ਚ ਬੁਰੀ ਤਰ੍ਹਾਂ ਜਖਮੀ ਹੋ ਗਿਆ ਸੀ ਅਤੇ ਦੱਸ ਦੇਈਏ ਕਿ ਉਨ੍ਹਾਂ ਦੇ ਸਰੀਰ ਅਤੇ ਸਿਰ ‘ਚ ਗੰਭੀਰ ਸੱਟਾਂ ਲੱਗੀਆਂ ਸਨ।
ਜਖਮਾਂ ਦੀ ਤਾਬ ਨਾ ਝੱਲਦਿਆਂ ਉਹ ਸ਼ਹਾਦਤ ਦਾ ਜਾਮ ਪੀ ਗਏ।ਜ਼ਿਕਰਯੋਗ ਹੈ ਕਿ ਇਸ ਕਿਸਾਨ ਅੰਦੋਲਨ ਦੌਰਾਨ ਕਰੀਬ 600 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਸੁਸ਼ੀਲ ਕਾਜਲ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ।ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਕਿਸਾਨ ਭਾਈਚਾਰਾ ਉਨਾਂ੍ਹ ਦੀ ਕੁਰਬਾਨੀ ਲਈ ਹਮੇਸ਼ਾ ਧੰਨਵਾਦੀ ਰਹੇਗਾ।