22 ਸਤੰਬਰ ਨੂੰ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਰਨ ਔਜਲਾ ਤੇ ਹਰਜੀਤ ਹਰਮਨ ਨੂੰ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ, ਪਰ ਹੁਣ ਤੱਕ ਦੋਵੇਂ ਗਾਇਕਾ ਕਮਿਸ਼ਨ ਦੇ ਸਾਹਮਣੇ ਪੇਸ਼ ਨਹੀਂ ਹੋਏ। ਮਨੀਸ਼ਾ ਗੁਲਾਟੀ ਨੇ ਮੀਡੀਆ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਉਸ ਨੇ ਕਿਹਾ ਕਿ ਅੱਜ ਉਹ ਕਿਸੇ ਵੀ ਮੀਡੀਆ ਨਾਲ ਗੱਲ ਨਹੀਂ ਕਰੇਗੀ।
ਦੱਸ ਦੇਈਏ ਕਿ, ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬੀ ਗਾਇਕਾਂ ਕਰਨ ਔਜਲਾ ਅਤੇ ਹਰਜੀਤ ਹਰਮਨ ਦੁਆਰਾ ਗਾਏ ਗਏ ਗੀਤ ‘ਸ਼ਰਾਬ’ ਦੇ ਸਬੰਧ ਵਿੱਚ ਖੁਦ ਨੋਟਿਸ ਲਿਆ ਹੈ। ਇਹ ਨੋਟਿਸ ਪੰਡਿਤਰਾਓ ਦੁਆਰਾ ਕੀਤੀ ਗਈ ਸ਼ਿਕਾਇਤ ‘ਤੇ ਲਿਆ ਗਿਆ, ਜੋ ਲਗਾਤਾਰ ਪੰਜਾਬੀ ਭਾਸ਼ਾ ਨੂੰ ਹਾਸੋਹੀਣਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਬਾਅਦ, ਮਨੀਸ਼ਾ ਗੁਲਾਟੀ ਨੇ ਦੋਵਾਂ ਗਾਇਕਾਂ ਨੂੰ 22 ਸਤੰਬਰ ਨੂੰ ਨਿੱਜੀ ਤੌਰ ‘ਤੇ ਕਮਿਸ਼ਨ ਦੇ ਸਾਹਮਣੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।