ਬੀਐਸਐਫ ਦਾ ਅਧਿਕਾਰ ਖੇਤਰ ਵਧਾਉਣ ਦਾ ਵਿਵਾਦ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੀ ਪ੍ਰੈੱਸ ਕਾਨਫਰੰਸ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਇਸ ਸਾਜ਼ਿਸ਼ ਵਿੱਚ ਖੁੱਲ੍ਹ ਕੇ ਸ਼ਾਮਲ ਹੈ।
ਅੱਜ ਵੀ ਕੈਪਟਨ ਕੇਂਦਰ ਦੇ ਫੈਸਲੇ ਨੂੰ ਸਹੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਅਸੀਂ ਸਰਬ ਪਾਰਟੀ ਮੀਟਿੰਗ ਵਿੱਚ ਇਹ ਵੀ ਕਿਹਾ ਸੀ ਕਿ ਕਾਂਗਰਸ ਪਹਿਲਾਂ ਆਪਣੀ ਸਥਿਤੀ ਸਪੱਸ਼ਟ ਕਰੇ ਕਿ ਕੇਂਦਰ ਨੇ ਇਹ ਕੰਮ ਤੁਹਾਡੀ ਸਲਾਹ ਨਾਲ ਕੀਤਾ ਹੈ। ਚੀਮਾ ਨੇ ਕਿਹਾ ਕਿ ਅੱਜ ਦੀ ਵਿਸ਼ੇਸ਼ ਪ੍ਰੈਸ ਕਾਨਫਰੰਸ ਵਿੱਚ ਕੈਪਟਨ ਭਾਜਪਾ ਦੇ ਨਾਲ ਖੜੇ ਹਨ।
ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਵਿਅੰਗ ਕਰਦਿਆਂ ਕਿਹਾ ਕਿ ਜਦੋਂ ਕੈਪਟਨ ਮੁੱਖ ਮੰਤਰੀ ਸਨ ਤਾਂ ਚੰਨੀ ਤੇ ਰੰਧਾਵਾ ਇੱਕੋ ਮੰਤਰੀ ਮੰਡਲ ‘ਚ ਮੰਤਰੀ ਸਨ। ਚੀਮਾ ਨੇ ਕਿਹਾ ਕਿ ਅੱਜ ਦੀ ਪ੍ਰੈੱਸ ਕਾਨਫਰੰਸ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਅਤੇ ਭਾਜਪਾ ਗਠਜੋੜ ਹਨ। ਪੰਜਾਬ ਦੇ ਲੋਕ ਕਾਂਗਰਸ ਨੂੰ ਨਹੀਂ ਬਖਸ਼ਣਗੇ।