ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਅੱਜ ਮੁਕਤਸਰ ਸਾਹਿਬ ਤੋਂ ਲਾਈਵ ਹੋ ਕੇ ਜਨਸਭਾ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਅੱਜ ਉਦਾਸ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਕਹਿਣਾ ਸੀ ਕਿ ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਅੱਗੇ ਲਿਆਂਦਾ ਉਨ੍ਹਾਂ ਨੇ ਹੀ ਉਨ੍ਹਾਂ ਦੀ ਪਿੱਠ ‘ਚ ਛੂਰਾ ਮਾਰਿਆ। ਇਸ ਵਾਰ ਅਸੀਂ ਪੰਜਾਬ ਦੀ ਇਸ ਉਦਾਸੀ ਨੂੰ ਦੂਰ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਰਜੀਤ ਪਾਤਰ ਦੀ ਇੱਕ ਸ਼ਾਇਰੀ ਨੂੰ ਸਾਂਝਾ ਕਰਦਿਆਂ ਕਿਹਾ, ‘ਕੀ ਹੋਇਆ ਜੇ ਪਤਝੜ ਆਈ, ਤੂੰ ਅਗਲੀ ਰੁੱਤ ‘ਚ ਯਕੀਨ ਰੱਖੀ’ ’ਮੈਂ’ਤੁਸੀਂ ਲੱਭ ਕੇ ਲਿਆਂਦਾ ਕਿਤੋਂ ਕਲਮਾਂ, ਤੂੰ ਫੁੱਲਾਂ ਜੋਗੀ ਜ਼ਮੀਨ ਰੱਖੀ’।
ਉਨ੍ਹਾਂ ਦਾ ਕਹਿਣ ਦਾ ਮਤਲਬ ਸੀ ਕਿ ਇਸੇ ਧਰਤੀ ‘ਤੇ ਹੀ ਫੁੱਲ ਉਗਣਗੇ ਅਤੇ ਲੋਕ ਫਿਰ ਖੁਸ਼ਹਾਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਬੀਅਤ ਬਹੁਤ ਬਾਗੀ ਹੈ। ਇਹ ਬਹੁਤ ਵਾਰ ਡਿੱਗਿਆ ਵੀ ਹੈ ਅਤੇ ਡਿੱਗ ਕੇ ਉੱਠਿਆ ਵੀ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਵਾਲਾ ਹੈ ਅਤੇ ਇਨ੍ਹਾਂ ਦਾ ਜ਼ਾਲਮ ਰਾਜ ਵੀ ਖ਼ਤਮ ਹੋਣ ਕੰਢੇ ਹੈ ਕਿਉਂਕਿ ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਇਕ ਚੰਗੇ ਬਦਲ ਦੇ ਰੂਪ ਵਿਚ ਦੇਖ ਰਹੇ ਹਨ।