ਨਸ਼ਿਆਂ ਦੇ ਮਾਮਲੇ ਵਿੱਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਮੁਹਾਲੀ ਅਦਾਲਤ ਨੇ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਮਜੀਠੀਆ ਨੇ ਅੱਜ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ 16 ਸਾਲ ਪੁਰਾਣੇ ਬੰਦ ਕੇਸ ਨੂੰ ਝੂਠਾ ਸਰੂਪ ਦਿੱਤਾ ਹੈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਮਜੀਠੀਆ ਵੀ ਤਿੰਨ ਵਾਰ ਐਸਆਈਟੀ ਸਾਹਮਣੇ ਪੇਸ਼ ਹੋ ਚੁੱਕੇ ਹਨ। ਸਾਨੂੰ ਅਦਾਲਤ ਦੇ ਨਿਆਂ ‘ਤੇ ਪੂਰਾ ਭਰੋਸਾ ਹੈ।