ਅੱਜ ਕਿਸਾਨਾਂ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਸਿਆਸਤਦਾਨਾਂ ਨੂੰ ਮੁਲਾਕਾਤ ਲਈ ਬੁਲਾਇਆ ਗਿਆ | ਜਿਸ ‘ਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇਦੇ ਪਹੁੰਚੇ | ਸਭ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਮੁਲਾਕਾਤ ਕੀਤੀ ਗਈ ਫਿਰ ਕਾਂਗਰਸ ਦੇ ਨਵੇ ਬਣੇ ਪ੍ਰਧਾਨ ਨਵਜੋਤ ਸਿੱਧੂ ਸਮੇਤ ਹੋਰ ਵੀ ਕਾਂਗਰਸੀ ਲੀਡਰਾਂ ਤੋਂ ਕਿਸਾਨਾਂ ਨੇ ਸਵਾਲ ਪੁੱਛੇ | ਨਵਜੋਤ ਸਿੱਧੂ ਨੇ ਮੀਟਿੰਗ ਤੋਂ ਬਾਅਦ ਤੁਰੰਤ ਕਿਸਾਨਾਂ ਨਾਲ ਤਸਵੀਰਾਂ ਸਾਂਝੀਆਂ ਕਰਦੇ ਲਿਖਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਇੱਕ ਸਕਾਰਾਤਮਕ ਮੁਲਾਕਾਤ ਕੀਤੀ ਹੈ |ਜਿਸ ਦੇ ਵਿੱਚ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ ਗਈ ਹੈ |
Had a positive meeting with Samyukt Kisan Morcha … Discussed the way forward !! pic.twitter.com/SEGUXUaXwR
— Navjot Singh Sidhu (@sherryontopp) September 10, 2021
ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੱਧੂ ਤੋਂ ਬਾਹਰ ਆਉਂਦਿਆਂ ਮੀਡੀਆਂ ਨੇ ਗੱਲਬਾਤ ਕਰਨ ਦੀ ਕੋਸ਼ਿਸ ਕੀਤੀ ਪਰ ਉਨ੍ਹਾਂ ਨੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਦਾ ਉਸ ਸਮੇਂ ਤਾਂ ਇਨਕਾਰ ਕਰ ਦਿੱਤਾ ਪਰ ਉਸ ਤੋਂ ਬਾਅਦ ਟਵੀਟ ਕਰ ਕੇ ਇਨੀ ਗੱਲ ਲਿਖੀ |