ਪੰਜਾਬ ਦੇ ਰੇਲਵੇ ਟਰੈਕ ‘ਤੇ ਧਰਨਾ ਦੇ ਰਹੇ ਕਿਸਾਨਾਂ ਨੇ ਆਪਣੀਆਂ ਅਹਿਮ ਮੰਗਾਂ ਨੂੰ ਲੈ ਕੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਰੇਲ ਰੋਕੋ ਅੰਦੋਲਨ ਇੱਕ ਹਫ਼ਤੇ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੀ.ਐਮ ਚੰਨੀ ਨੇ ਮੰਗਾਂ ਸਬੰਧੀ ਭਰੋਸਾ ਦਿੱਤਾ ਹੈ ਅਤੇ ਲਗਭਗ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ।
ਜਿਸ ਤੋਂ ਬਾਅਦ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣਾ ਪ੍ਰੋਗਰਾਮ ਇੱਕ ਹਫਤੇ ਲਈ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ ਯਾਨੀ ਅੱਜ ਪੰਜਾਬ ਦੇ ਸਾਰੇ ਰੇਲਵੇ ਟ੍ਰੈਕ ਖਾਲੀ ਰਹਿਣਗੇ। ਹਾਲਾਂਕਿ ਕਿਸਾਨ ਜਥੇਬੰਦੀਆਂ ਦੀ ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ।