ਕਰਨਾਲ ‘ਚ ਕਿਸਾਨਾਂ ਵਲੋਂ 7 ਸਤੰਬਰ ਦੇ ਧਰਨੇ ਅਤੇ ਮਿੰਨੀ ਸਕੱਤਰੇਤ ਨੂੰ ਘੇਰਣ ਦੇ ਸੱਦੇ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।ਕਰਨਾਲ ‘ਚ 7 ਸਤੰਬਰ ਤੱਕ ਇੰਟਰਨੈੱਟ ਸੇਵਾ ਨੂੰ ਪ੍ਰਸ਼ਾਸਨ ਵਲੋਂ ਅੱਜ ਰਾਤ ਨੂੰ ਬੰਦ ਕਰ ਦਿੱਤਾ ਗਿਆ ਹੈ।
ਕਰਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਇੱਕ ਬਿਆਨ ਮੁਤਾਬਕ ਜ਼ਿਲ੍ਹਾ ਪੁਲਿਸ ਮੁਖੀ ਗੰਗਾ ਰਾਮ ਪੂਨੀਆ ਦੀ ਸ਼ਾਂਤੀ-ਕਾਨੂੰਨ ਨੂੰ ਦੇਖਦਿਆਂ ਕੀਤੀ ਗਈ ਸਿਫਾਇਸ਼ ਦੇ ਆਧਾਰ ‘ਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਹਨ।
ਜਿਸਦੇ ਤਹਿਤ ਸਬੰਧਤ ਖੇਤਰ ‘ਚ 5 ਜਾਂ 5 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ।ਇਸ ਤੋਂ ਇਲਾਵਾ ਵੀ ਕਈ ਹੋਰ ਪਾਬੰਦੀਆਂ ਲਗਾਈਆਂ ਗਈਆਂ ਹਨ।