ਸੰਯੁਕਤ ਕਿਸਾਨ ਮੋਰਚਾ (SKM) ਦੀ ਅਗਵਾਈ ਹੇਠ ਕਿਸਾਨ ਅੱਜ ਟਰੈਕਟਰ ਮਾਰਚ ਕੱਢਣਗੇ। ਇਸ ਦੇ ਲਈ ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣਗੇ। ਰਾਕੇਸ਼ ਟਿਕੈਤ ਸਮੇਤ ਕੁਝ ਹੋਰ ਆਗੂ ਉਥੇ ਪਹੁੰਚ ਰਹੇ ਹਨ। ਉਸ ਤੋਂ ਬਾਅਦ ਮੀਟਿੰਗ ਹੋਵੇਗੀ। ਇਸ ਵੇਲੇ ਕਿਸਾਨਾਂ ਦਾ ਮੁਹਾਲੀ ਤੋਂ ਚੰਡੀਗੜ੍ਹ ਵਿੱਚ ਗਵਰਨਰ ਹਾਊਸ ਤੱਕ ਮਾਰਚ ਕਰਨ ਦਾ ਪ੍ਰੋਗਰਾਮ ਹੈ। ਜਿਸ ਲਈ ਪ੍ਰਸ਼ਾਸਨ ਸਹਿਮਤ ਨਹੀਂ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ MSP ‘ਤੇ ਇੱਕ ਕਮੇਟੀ ਬਣਾਈ ਜਾਵੇਗੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਕਈ ਮਹੀਨੇ ਹੋ ਗਏ ਪਰ ਕੁਝ ਨਹੀਂ ਹੋਇਆ।
ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਅਜੇ ਤੱਕ ਨਹੀਂ ਹਟਾਇਆ ਗਿਆ ਹੈ।
ਉਸ ਦੇ ਪੁੱਤਰ ਨੂੰ ਵੀ ਜ਼ਮਾਨਤ ਮਿਲ ਗਈ ਹੈ। ਗਵਾਹ ਬਣੇ ਕਿਸਾਨਾਂ ਨੂੰ ਧਮਕਾਇਆ ਜਾ ਰਿਹਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਇਸ ਸਬੰਧੀ ਰੋਸ ਪ੍ਰਗਟਾਇਆ ਗਿਆ ਪਰ ਇਨਸਾਫ਼ ਨਹੀਂ ਮਿਲ ਰਿਹਾ।
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਢਾਹਿਆ ਜਾ ਰਿਹਾ ਹੈ। ਪਹਿਲਾਂ ਚੇਅਰਮੈਨ ਪੰਜਾਬ ਤੋਂ ਅਤੇ ਮੈਂਬਰ ਹਰਿਆਣਾ ਤੋਂ ਸਨ। ਹੁਣ ਕੇਂਦਰ ਸਾਰਿਆਂ ਦੇ ਹੱਕ ਖੋਹ ਰਿਹਾ ਹੈ। ਪਹਿਲਾਂ ਡੈਮਾਂ ‘ਤੇ ਪੰਜਾਬ ਦੀ ਸੁਰੱਖਿਆ ਹੁੰਦੀ ਸੀ ਪਰ ਹੁਣ ਸਭ ਕੁਝ ਕੇਂਦਰ ਦੇ ਹੱਥਾਂ ‘ਚ ਜਾ ਰਿਹਾ ਹੈ।