ਸ਼ੁੱਕਰਵਾਰ, ਅਪ੍ਰੈਲ 10, 2026 09:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਿਸਾਨ ਵੀ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਵਿਚ ਹੋਣ ਸ਼ਾਮਲ : ਅਕਾਲੀ ਦਲ

by propunjabtv
ਸਤੰਬਰ 28, 2021
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਹਨਾਂ ਕਿਸਾਨਾਂ ਨੁੰ ਅਪੀਲ ਕੀਤੀ ਜਿਹਨਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ਵੱਲੋਂ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ, ਕਿ ਉਹ ਕੱਲ੍ਹ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼ਾਮਲ ਹੋਣ।

ਮਾਰਚ ਬਾਰੇ ਵੇਰਵੇ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਵਰਕਰ ਕੱਲ੍ਹ ਸਵੇਰੇ ਮੁਹਾਲੀ ਵਿਚ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਤਰ ਹੋਣਗੇ ਅਤੇ ਉਥੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਗੇ। ਉਹਨਾਂ ਕਿਹਾ ਕਿ ਇਸ ਮਾਰਚ ਦਾ ਮਕਸਦ ਸੂਬੇ ਦੇ 19 ਜ਼ਿਲਿ੍ਹਆਂ ਦੇ ਦੋ ਲੱਖ ਕਿਸਾਨਾਂ ਨਾਲ ਹੋ ਰਹੇ ਅਨਿਆਂ ਨੂੰ ਉਜਾਗਰ ਕਰਨਾ ਹੈ ਜਿਹਨਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਭਾਰਤ ਮਾਲਾ ਪ੍ਰਾਜੈਕਟ ਤਹਿਤ ਵੱਖ ਵੱਖ ਪ੍ਰਾਜੈਕਟਾਂ ਲਈ ਉਹਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਐਕਵਾਇਰ ਕੀਤੀ ਜਾ ਰਹੀ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਪ੍ਰਦੇਸ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਹੈ ਜੋ ਪ੍ਰਭਾਵਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਲਹਿਰ ਦੀ ਅਗਵਾਈ ਕਰ ਰਹੀ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਉਹਨਾਂ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਹੈ ਜਿਹਨਾਂ ਦੀ ਜ਼ਮੀਨ ਬਹੁਤ ਹੀ ਘੱਟ ਕੀਮਤ ’ਤੇ ਐਕਵਾਇਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਡੀ ਇਹ ਪੱਕੀ ਰਾਇ ਹੈ ਕਿ ਇਸ ਮਾਮਲੇ ਵਾਸਤੇ ਕੋਈ ਹੱਦ ਨਹੀਂ ਹੈ ਤੇ ਪਾਰਟੀ ਕਿਸਾਨਾਂ ਲਈ ਉਹਨਾਂ ਦੀਆਂ ਜ਼ਮੀਨਾਂ ਵਾਸਤੇ ਢੁਕਵੀਂ ਕੀਮਤ ਲੈਣ ਵਾਸਤੇ ਸੂਬੇ ਵਿਚ ਸੰਘਰਸ਼ ਵਿੱਢੇਗੀ ਤੇ ਉਸੇ ਤਰੀਕੇ ਜ਼ਮੀਨਾਂ ਦਾ ਭਾਅ ਲੈ ਕੇ ਦੇਵੇਗੀ ਜਿਸ ਤਰੀਕੇ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਸਮੇਂ ਦਿੱਤਾ ਗਿਆ ਸੀ।

ਅਕਾਲੀ ਆਗੂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਭਾਵੇਂ ਸੰਘਰਸ਼ ਕਮੇਟੀ ਪਿਛਲੇ ਇਕ ਸਾਲ ਤੋਂ ਸਹੀ ਕੀਮਤ ਹਾਸਲ ਕਰਨ ਵਾਸਤੇ ਸੰਘਰਸ਼ ਕਰ ਰਹੀ ਹੈ ਪਰ ਕਾਂਗਰਸ ਸਰਕਾਰ ਨੇ ਜ਼ਮੀਨ ਦੀ ਕੀਮਤ ਦੀ ਸਮੀਖਿਆ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਿਸਾਨ ਮਲਟੀਪਲਾਇਰ ਫੈਕਟਰ, 100 ਫੀਸਦੀ ਸੋਲੇਸ਼ੀਅਮ ਤੇ ਵਾਧੂ ਮੁਆਵਜ਼ੇ ਦੇ ਬਾਵਜੂਦ ਆਪਣੀਆਂ ਜ਼ਮੀਨਾਂ ਦੀ ਵਾਜਬ ਕੀਮਤ ਹਾਸਲ ਕਰਨ ਵਿਚ ਨਾਕਾਮ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਜ਼ਮੀਨ ਦੀ ਕਿਸਾਨਾਂ ਨੂੰ ਦਿੱਤੀ ਜਾ ਰਹੀ ਕੀਮਤ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ ਜਾਂ ਫਿਰ ਇਸ ਮਾਮਲੇ ’ਤੇ ਅਕਾਲੀ ਦਲ ਵੱਲੋਂ ਵਿਆਪਕ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

Tags: akali dalCM's residence tomorrowFarmers also join protest
Share202Tweet126Share50

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.