5 ਜਨਵਰੀ ਨੂੰ ਪੰਜਾਬ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ ਨੂੰ ਫਿਰੋਜ਼ਪੁਰ ‘ਚ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ।
ਜਿਸ ਤੋਂ ਬਾਅਦ ਕਿਸਾਨ ਆਗੂਆਂ ਵੱਲੋਂ ਇਸ ਰੈਲੀ ਦਾ ਵਿਰੋਧ ਕਰਨ ਦਾ ਫੈਸਲਾ ਲਿਆ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਭਾਵੇਂ ਤਿੰਨ ਖੇਤੀ ਕਾਨੂੰਨ ਵਾਪਸ ਲੈ ਲਏ ਗਏ ਹਨ ਪਰ ਕਿਸਾਨਾਂ ਦੇ ਹਾਲੇ ਕਈ ਮਸਲੇ ਬਾਕੀ ਹਨ। ਜਿਸ ‘ਚ ਲਖੀਮਪੁਰ ਖੀਰੀ ਮਾਮਲਾ, ਕਿਸਾਨਾਂ ‘ਤੇ ਕੀਤੇ ਪਰਚੇ ਰੱਦ ਕਰਨਾ ਅਤੇ ਐੱਮ. ਐੱਸ. ਪੀ. ‘ਤੇ ਗਰੰਟੀ ਸ਼ਾਮਲ ਹੈ।