ਜਥੇਦਾਰ ਬਲਜੀਤ ਸਿੰਘ ਦਾਦੂਵਾਲ ਵੱਲੋਂ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੂੰ ਸੋਨੇ ਦੇ ਤਮਗੇ ਨਾਲ ਸਨਮਾਨਿਤ ਕੀਤਾ ਜਾਵੇਗਾ। ਦਾਦੂਵਾਲ ਮੁਤਾਬਕ ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਕੰਮ ਬੜੀ ਇਮਾਨਦਾਰੀ ਨਾਲ ਕੀਤਾ ਹੈ। ਓਹਨਾ ਕਿਹਾ ਕਿ ਕੈਪਟਨ ਸਰਕਾਰ ਵਲੋਂ ਕੋਟਕਪੂਰਾ ਅਤੇ ਬਹਿਬਲ ਗੋਲੀਕਾਂਡ ਦੀ ਜਾਂਚ ਲਈ ਬਣਾਈ ਸਪੈਸ਼ਲ ਜਾਂਚ ਟੀਮ (ਸਿੱਟ) ਦੇ ਪ੍ਰਮੁੱਖ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਬੜੀ ਇਮਾਨਦਾਰੀ ਨਾਲ ਕੀਤੀ ਗਈ ਨਿਰਪੱਖ ਜਾਂਚ ਉਪਰ ਸ਼ਹੀਦ ਹੋਏ ਸਿੰਘਾਂ ਦੇ ਪ੍ਰਵਾਰਾਂ ਸਮੇਤ ਜ਼ਖ਼ਮੀ ਹੋਏ ਪੀੜਤ ਸਿੰਘ, ਘਟਨਾ ਦੇ ਗਵਾਹ ਅਤੇ ਪੂਰੇ ਸਿੱਖ ਪੰਥ ਨੂੰ ਤਸੱਲੀ ਸੀ।
ਦਾਦੂਵਾਲ ਨੇ ਕਿਹਾ ਕਿ ਦੋਸ਼ੀ ਲੋਕ ਪਹਿਲੇ ਦਿਨ ਤੋਂ ਹੀ ਘਬਰਾਹਟ ਵਿਚ ਸਨ ਤੇ ਉਹ ਇਕ ਨਿਡਰ ਅਤੇ ਬੇਬਾਕ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਬਦਲਣਾ ਚਾਹੁੰਦੇ ਸਨ।
ਉਨ੍ਹਾਂ ਆਖਿਆ ਕਿ 30 ਅਪ੍ਰੈਲ ਨੂੰ ਸਵੇਰੇ 11 ਵਜੇ ਸਮੁੱਚੇ ਸਿੱਖ ਪੰਥ ਵਲੋਂ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਫੁਹਾਰੇ ਕੋਲ ਖੁਲ੍ਹੀ ਥਾਂ ’ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੋਨੇ ਦੇ ਤਮਗ਼ੇ ਨਾਲ ਸਨਮਾਨਤ ਕੀਤਾ ਜਾਵੇਗਾ।