ਮੰਗਲਵਾਰ, ਜੂਨ 23, 2026 05:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੇਂਦਰ ਤੋਂ ਬਾਅਦ ਕਿਸਾਨਾਂ ਦੇ ਨਿਸ਼ਾਨੇ ਤੇ ਕੈਪਟਨ ਸਰਕਾਰ, ਭਲਕੇ ਕਿਸਾਨਾਂ ਦਾ ਪਟਿਆਲਾ ਵੱਲ ਕੂਚ

by propunjabtv
ਮਈ 27, 2021
in ਦੇਸ਼, ਪੰਜਾਬ
0

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਤੇ ਦਿਨੀ ਐਲਾਨ ਕੀਤਾ ਗਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਪਟਿਆਲਾ ਦੇ ਨਜ਼ਦੀਕ ਕਿਸਾਨ ਧਰਨਾ ਲਗਾਉਣਗੇ | ਇਹ ਜਥੇਬੰਦੀ ਕੋਰੋਨਾ ਦੀ ਜੰਗ ‘ਚ ਕੈਪਟਨ ਸਰਕਾਰ ਦੇ ਅਸਫਲ ਰਹਿਣ ਤੇ ਅਧੂਰੇ ਵਾਅਦਿਆਂ ਵਿਰੁੱਧ 3 ਰੋਜ਼ਾ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ। ਭਲਕੇ ਹਜ਼ਾਰਾਂ ਕਿਸਾਨ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਧਰਨੇ  ‘ਤੇ ਬੈਠਣਗੇ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾ) ਦੇ ਮੁਖੀ ਜੋਗਿੰਦਰ ਸਿੰਘ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਅਜਿਹਾ ਕੁਝ ਨਹੀਂ ਕੀਤਾ ਜੋ ਕੋਰੋਨਾ ਤੋਂ ਬਚਾਅ ਲਈ ਕਰਨਾ ਚਾਹੀਦਾ ਸੀ। ਖੇਤੀ ਕਾਨੂੰਨਾਂ ਤੋਂ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਜੋ ਕਦਮ ਚੁੱਕਣੇ ਚਾਹੀਦੇ ਸੀ, ਉਹ ਨਹੀਂ ਚੁੱਕੇ ਗਏ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡ ਵਿੱਚ ਸਿਹਤ ਸਹੂਲਤਾਂ ਦਾ ਪ੍ਰਬੰਧ ਨਹੀਂ। ਪੰਜਾਬ ਸਰਕਾਰ ਨੇ ਕੋਰੋਨਾ ਤੋਂ ਬਚਾਅ ਲਈ ਕੋਈ ਤਿਆਰੀ ਨਹੀਂ ਕੀਤੀ। ਲੋਕ ਪਿੰਡਾਂ ਤੇ ਸ਼ਹਿਰਾਂ ਵਿੱਚ ਮਰ ਰਹੇ ਹਨ। ਹਸਪਤਾਲਾਂ ਵਿੱਚ ਨਾ ਤਾਂ ਦਵਾਈਆਂ ਹਨ ਤੇ ਨਾ ਹੀ ਕਾਫ਼ੀ ਸਟਾਫ ਹੈ।ਸੂਬਾ ਸਰਕਾਰ ‘ਤੇ ਵਰ੍ਹਦਿਆਂ ਜੋਗਿੰਦਰ ਸਿੰਘ ਨੇ ਅੱਗੇ ਕਿਹਾ ਕਿ ਸਰਕਾਰ ਦਾ ਧਿਆਨ ਸਿਰਫ ਲੌਕਡਾਊਨ ‘ਤੇ ਹੈ। ਜਦੋਂਕਿ ਸਰਕਾਰ ਕੋਰੋਨਾ ਨੂੰ ਰੋਕਣ ਲਈ ਹਸਪਤਾਲਾਂ ਵਿੱਚ ਸਟਾਫ ਤੇ ਦਵਾਈਆਂ ਦਾ ਪ੍ਰਬੰਧ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਟੋਲ ਪਲਾਜ਼ਾ ਤੇ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਕਿਸਾਨਾਂ ਦਾ ਧਰਨਾ ਚੱਲ ਰਿਹਾ ਹੈ। ਇਸੇ ਗਿਣਤੀ ਵਿੱਚੋਂ 2000 ਕਿਸਾਨ ਭਲਕੇ ਤੋਂ ਮੁੱਖ ਮੰਤਰੀ ਕੈਪਟਨ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ। ਇਸ ਹੜਤਾਲ ਵਿੱਚ ਕੋਰੋਨਾ ਨੂੰ ਰੋਕਣ ਲਈ ਸਮਾਜਿਕ ਦੂਰੀ ਦੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ।ਉਨ੍ਹਾਂ ਅੱਗੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਇੱਕੋ ਥਾਲੀ ਦੇ ਚੱਟੇ-ਬੱਟੇ ਹਨ। ਜਦੋਂਕਿ ਦੋਵੇਂ ਸਰਕਾਰਾਂ ਆਕਸੀਜਨ ਦੀ ਕਮੀ, ਦਵਾਈਆਂ ਤੇ ਮੈਡੀਕਲ ਸਟਾਫ ਦਾ ਪ੍ਰਬੰਧ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡ ਵਿੱਚ ਸਿਹਤ ਸਹੂਲਤਾਂ ਦਾ ਅਧਿਕਾਰਤ ਕੋਈ ਪ੍ਰਬੰਧ ਨਹੀਂ।ਕੈਪਟਨ ਸਰਕਾਰ ਦੇ ਮੈਨੀਫੈਸਟੋ ‘ਤੇ ਸਵਾਲ ਉਠਾਉਂਦਿਆਂ ਜੋਗਿੰਦਰ ਸਿੰਘ ਨੇ ਕਿਹਾ ਕਿ ਜਿਹੜੀ ਸਰਕਾਰ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ 85% ਵਾਅਦੇ ਪੂਰੇ ਕੀਤੇ ਹਨ, ਉਹ ਦੱਸ ਦੇਣ…ਕੀ ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ, ਕੀ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਵਾਜਬ ਮੁੱਲ ਮਿਲ ਸਕਿਆ ਹੈ? ਕੀ ਹਰ ਘਰ ‘ਚ ਨੌਕਰੀ ਦੇ ਸਕੀ ਹੈ ਕੈਪਟਨ ਸਰਕਾਰ? ਜੇਕਰ ਨਹੀਂ ਤਾਂ ਸਰਕਾਰ ਨੇ ਕਿਹੜਾ ਵਾਅਦਾ ਪੂਰਾ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚਾਹੇ ਕਾਂਗਰਸ ਹੋਵੇ ਜਾਂ ਭਾਜਪਾ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਆਵਾਜ਼ ਖੁਦ ਉਠਾਉਣੀ ਪਏਗੀ। ਕਿਸਾਨ ਨੂੰ ਆਪਣੇ ਹੱਕਾਂ ਲਈ ਲੜਨ ਲਈ ਖੁਦ ਲੜਨਾ ਪਏਗਾ। ਕਿਸਾਨ ਹਮੇਸ਼ਾਂ ਆਪਣੇ ਹੱਕ ਹਾਸਲ ਕਰਨ ਲਈ ਸੰਘਰਸ਼ ਕਰਦੇ ਰਹਿਣਗੇ।

Tags: farmer protestjoginder ugrahapatiala protest
Share204Tweet128Share51

Related Posts

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 22, 2026

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਜੂਨ 22, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ

ਜੂਨ 22, 2026

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਜੂਨ 22, 2026
Load More

Recent News

ਲੇਬਰ ਪਾਰਟੀ ਦੇ ਵਧਦੇ ਦਬਾਅ ਵਿਚਕਾਰ ਕੀਰ ਸਟਾਰਮਰ ਨੇ ਬ੍ਰਿਟਿਸ਼ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜੂਨ 22, 2026

Weather Update: ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਲਈ ਹੋਇਆ ਅਲਰਟ ਜਾਰੀ

ਜੂਨ 22, 2026

ਫਿਲੀਪੀਨਜ਼ ਦੇ ਇੱਕ ਸਕੂਲ ਵਿੱਚ ਗੋਲੀਬਾਰੀ; 3 ਵਿਦਿਆਰਥੀਆਂ ਦੀ ਮੌਤ, 5 ਜ਼ਖਮੀ

ਜੂਨ 22, 2026

250 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੋ ਦੋਸਤਾਂ ਲਈ ਬਣੀ ਕਾਲ; ਜਨਮਦਿਨ ਦਾ ਜਸ਼ਨ ਬਦਲਿਆ ਬਦਲਿਆ ਸੋਗ ‘ਚ

ਜੂਨ 22, 2026

ਜਲੰਧਰ ਦੀ ਇੱਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ

ਜੂਨ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.