ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨਾਂ ਕਾਲੇ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਦੇ ਹੋਏ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਆਪਣੇ-ਆਪਣੇ ਘਰ ਜਾਣ ਦੀ ਅਪੀਲ ਕੀਤੀ ਸੀ।ਹੁਣ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਵੀ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਹੈ।ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਕਿਹਾ ਕਿ ਤਿੰਨਾਂ ਖੇਤੀ ਕਾਨੂੰਨ ਵਾਪਸ ਲੈਣ ਦੀ ਕਿਸਾਨਾਂ ਦੀ ਮੰਗ ਮੰਨ ਲਈ ਗਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ‘ਚ ਮੈਂ ਸਮਝਦਾ ਹਾਂ ਕਿ ਅੰਦੋਲਨ ਦਾ ਹੁਣ ਕੋਈ ਮਤਲਬ ਨਹੀਂ ਬਣਦਾ।
ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸੰਸਦ ਦੇ ਸਰਦ ਸ਼ੈਸ਼ਨ ਦੇ ਪਹਿਲੇ ਹੀ ਦਿਨ ਖੇਤੀ ਕਾਨੂੰਨ ਵਾਪਸ ਲਏ ਜਾਣ ਦਾ ਬਿੱਲ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਅਤੇ ਆਪਣੇ ਘਰ ਜਾਣ ਦੀ ਅਪੀਲ ਕੀਤੀ।ਪੀਐਮ ਮੋਦੀ ਨੇ ਜ਼ੀਰੋ ਬਜਟ ਖੇਤੀ, ਐਮਐਸਪੀ ਸਿਸਟਮ ਨੂੰ ਅਤੇ ਪਾਰਦਰਸ਼ੀ ਬਣਾਉਣ ਲਈ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।
ਇਸ ਕਮੇਟੀ ‘ਚ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀ ਵੀ ਹੋਣਗੇ।ਉਨ੍ਹਾਂ ਨੇ ਕਿਹਾ ਕਿ ਇਸ ਕਮੇਟੀ ਦੇ ਗਠਨ ਨਾਲ ਐਮਐਸਪੀ ‘ਤੇ ਕਮੇਟੀ ਬਣਾਉਣ ਦੀ ਕਿਸਾਨਾਂ ਦੀ ਮੰਗ ਵੀ ਪੂਰੀ ਹੋ ਗਈ ਹੈ।ਖੇਤੀ ਮੰਤਰੀ ਨੇ ਕਿਸਾਨ ਸੰਗਠਨਾਂ ਦੀ ਪਰਾਲੀ ਸਾੜਨ ਨੂੰ ਅਪਰਾਧ ਸ਼੍ਰੇਣੀ ਤੋਂ ਬਾਹਰ ਕਰਨ ਦੀ ਮੰਗ ਕੀਤੀ ਗਈ।ਭਾਰਤ ਸਰਕਾਰ ਨੇ ਇਸ ਮੰਗ ਨੂੰ ਵੀ ਸਵੀਕਾਰ ਕਰ ਲਿਆ ਹੈ।ਜਿਥੋਂ ਤੱਕ ਮੁਆਵਜ਼ੇ ਅਤੇ ਮਾਮਲੇ ਵਾਪਸ ਲੈਣ ਦਾ ਸਵਾਲ ਹੈ, ਸੂਬਾ ਸਰਕਾਰਾਂ ਕੇਸ ਦੀ ਗੰਭੀਰਤਾ ਦੇ ਹਿਸਾਬ ਨਾਲ ਇਸ ‘ਤੇ ਫੈਸਲੇ ਲਵੇਗੀ।