ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਦੁਸ਼ਯੰਤ ਚੌਟਾਲਾ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸੰਦੇਸ਼ ਭੇਜਿਆ ਸੀ,ਗੱਲਬਾਤ ਦਾ ਸੱਦਾ ਦਿੱਤਾ ਸੀ ਕਿ ਆ ਕੇ ਚਰਚਾ ਕਰੋ ਪਰ ਕਿਸਾਨ ਚਰਚਾ ਕਰਨ ਲਈ ਨਹੀਂ ਆ ਰਹੇ। ਜਿਸਤੋਂ ਸਾਬਿਤ ਹੁੰਦਾ ਕਿ 40 ਕਿਸਾਨ ਜਥੇਬੰਧੀਆਂ ਦੇ ਮਨਸੂਬੇ ਕਿਸਾਨੀ ਨੂੰ ਬਚਾਉਣ ਦੇ ਨਹੀਂ। ਬਲਕਿ ਆਪਣੇ ਨਿੱਜੀ ਫਾਇਦੇ ਲਈ ਅਜਿਹਾ ਕਰ ਰਹੇ ਹਨ।
ਗੌਰਤਲਬ ਹੈ ਕਿ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਨੂਮ ਰੱਦ ਕਰਾਉਣ ਲਈ 6 ਤੋਂ ਵੀ ਵੱਧ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਹੋਏ ਨੇ । ਕੇਂਦਰ ਨਾਲ 11 ਵਾਰ ਦੀ ਗੱਲਬਾਤ ਬੇਸਿੱਟਾ ਰਹੀ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ਤੋਂ ਬਾਅਦ ਤੋਂ ਹੀ ਕੇਂਦਰ ਨੇ ਗੱਲਬਾਤ ਦਾ ਕਿਸਾਨਾਂ ਨੂੰ ਸੱਦਾ ਨਹੀਂ ਦਿੱਤਾ । ਜਦਕਿ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਕੇਂਦਰ ਨੇ ਗੱਲਬਾਤ ਲਕਈ ਸੱਦਿਆ ਸੀ ਪਰ ਕਿਸਾਨ ਨਹੀਂ ਆਏ। ਉਧਰ ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਦੇ ਬਿਆਨ ਨੂੰ ਕਾਰਿਜ ਕਰ ਦਿੱਤਾ ਤੇ ਕਿਹਾ ਕਿ ਜਦੋਂ ਵੀ ਸਰਕਾਰ ਸਾਨੂੰ ਗੱਲਬਾਤ ਲਈ ਸੱਦੇਗੀ ਤਾਂ ਅਸੀਂ ਜ਼ਰੂਰ ਜਾਵਾਂਗੇ।