ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਕੇਜਰੀਾਲ ਅਤੇ ਸੋਨੀਆਂ ਗਾਂਧੀ ਤੇ ਨਿਸ਼ਾਨੇ ਸਾਧੇ ਗਏ ਹਨ | ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਸੋਨੀਆਂ ਗਾਂਧੀ ਸਾਡੇ ਪੰਜਾਬੀਆਂ ਦੀਆਂ ਦਿੱਕਤਾ ਕਦੇ ਨਹੀਂ ਸਮਝ ਸਕਦੇ ਕੇਵਲ ਪੰਜਾਬ ਦੀ ਇੱਕੋ ਇੱਕ ਪਾਰਟੀ ਅਕਾਲੀ ਦਲ ਹੀ ਪੰਜਾਬੀਆਂ ਦੀ ਆਪਣੀ ਪਾਰਟੀ ਹੈ | ਅਕਾਲੀ ਦਲ ਦਾ ਕਹਿਣਾ ਕਿ ਜੇਕਰ ਪੰਜਾਬ ਬਚਾਉਣਾ ਹੈ ਤਾਂ ਪੰਜਾਬ ਦੇ ਲੋਕਾਂ ਨੂੰ ਆਪਣੀ ਪੰਜਾਬੀਆਂ ਦੀ ਸਰਕਾਰ ਬਣਾਉਣੀ ਪਵੇਗੀ |
2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾ ਪੰਜਾਬ ਦੀ ਹਰ ਸਿਆਸੀ ਪਾਰਟੀ ਲੋਕਾਂ ਨਾਲ ਦਾਅਵੇ ਕਰ ਰਹੀ ਹੈ ਕਿ ਵੱਧ ਤੋਂ ਵੱਧ ਲੋਕ ਉਨ੍ਹਾਂ ਦੀ ਪਾਰਟੀ ਵੱਲ ਆਉਣ | ਇਸ ਦੇ ਨਾਲ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕ ਦੂਸਰੇ ਤੇ ਇਲਜਾਮ ਲਗਾ ਰਹੀਆਂ ਹਨ |