ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਫਿਰ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ। ਕਿਆਸ ਲਗਾਇਆ ਜਾ ਰਿਹਾ ਹੈ ਕਿ ਦੋਵਾਂ ਨੇਤਾਵਾਂ ਵਿਚਾਲੇ ਸੀਟਾਂ ਦੀ ਵੰਡ ‘ਤੇ ਗੱਲਬਾਤ ਹੋਵੇਗੀ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ (ਯੂ) ਦੇ ਸੁਖਦੇਵ ਢੀਂਡਸਾ ਵੀ ਦਿੱਲੀ ਪਹੁੰਚ ਰਹੇ ਹਨ। ਉਹ ਗ੍ਰਹਿ ਮੰਤਰੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।