ਸ਼ੁੱਕਰਵਾਰ, ਮਈ 15, 2026 06:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਤੇ ਲੋਕਾਂ ‘ਚ ਫੁੱਟ ਪਾਉਣ ਦੀ ਕਰ ਰਹੇ ਕੋਸ਼ਿਸ਼ – ਭਗਵੰਤ ਮਾਨ

by propunjabtv
ਜੁਲਾਈ 18, 2021
in ਦੇਸ਼, ਪੰਜਾਬ, ਰਾਜਨੀਤੀ
0

ਕੈਪਟਨ ਨੇ ਬੀਤੇ ਦਿਨੀ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਲਿਖੀ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਕੈਪਟਨ ‘ਤੇ ਤਿੱਖੇ ਵਾਰ ਕੀਤੇ ਹਨ |ਕੈਪਟਨ ਅਮਰਿੰਦਰ ਸਿੰਘ ਵੱਲੋਂ ਗਰਮ ਦਲੀਏ ਅਤੇ ਖਾਲਿਸਤਾਨੀਆਂ ਦੇ ਨਾਂਅ ‘ਤੇ ਕਿਸਾਨ ਅੰਦੋਲਨ ਖਤਮ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਅਪੀਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਪ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਦੇ ਅੱਤਵਾਦ ਦਾ ਡਰ ਦਿਖਾ ਕੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸਨੀਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਰਮ ਦਲੀਏ ਜਾਂ ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਦੇਸ ਦੇ ਕਿਸਾਨ ਹਥਿਆਰਬੰਦ ਅੰਦੋਲਨ ਚਲਾ ਰਹੇ ਹਨ।

ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੀ ਭਾਰਤ ਸਮੇਤ ਦੁਨੀਆਂ ਦੇ ਪ੍ਰਸਿੱਧ ਵਿਅਕਤੀਆਂ ਨੇ ਤਰੀਫ ਕੀਤੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਨੂੰ ਸਰਹੱਦ ਪਾਰ ਤੋਂ ਅੱਤਵਾਦ ਨਾਲ ਜੋੜਨ ਦੀ ਕੋਝੀ ਚਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਇੱਕ ਵਾਰ ਵੀ ਸਿੱਧੇ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਨਹੀਂ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਗਲਤ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਇਹ ਰੱਦ ਕੀਤੇ ਜਾਣ। ਪਰ ਕਿਸਾਨੀ ਅੰਦੋਲਨ ਨੂੰ ਦਬਾਉਣ ਅਤੇ ਬਦਨਾਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਬਿਆਨਬਾਜੀ ਕਰ ਰਹੇ ਹਨ।

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲੀਭੁਗਤ ਕਰਕੇ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਕੰਮ ਕਰ ਰਹੇ ਹਨ। ਦੇਸ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਿਸਾਨੀ ਅੰਦੋਲਨ ਅਤੇ ਸਰਹੱਦ ਪਾਰ ਅੱਤਵਾਦ ਵਿਚਕਾਰ ਕੋਈ ਸੰਬੰਧ ਨਹੀਂ ਹੈ, ਪਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਸਿਰ ਦੋਸ਼ ਮੜ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਭਗਵੰਤ ਮਾਨ ਨੇ ਕਿਹਾ ‘ਕੀ ਕੈਪਟਨ ਸਿੱਧ ਕਰ ਸਕਣਗੇ ਕਿ ਕਿਸਾਨਾਂ ਅਤੇ ਖਾਲਿਸਤਾਨ ਸਮਰਥੱਕਾਂ ਵਿੱਚ ਕੋਈ ਸੰਬੰਧ ਹੈ? ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਬਚਾਉਣ ਲਈ ਜਿੰਨੇ ਚੱਕਰ ਦਿੱਲੀ ਦਰਬਾਰ ਵਿੱਚ ਵਿੱਚ ਲਾਏ ਹਨ। ਜੇ ਉਨਾਂ ਵਿਚੋਂ ਇੱਕ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾ ਕੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੁੰਦੀ ਤਾਂ ਹੁੱਣ ਤੱਕ ਕਿਸਾਨਾਂ ਦਾ ਅੰਦੋਲਨ ਹੱਲ ਹੋ ਜਾਣਾ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਹਮੇਸਾ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਜਰੂਰ ਕੀਤਾ। ਆਪ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਾਂਤਮਈ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਘਟੀਆ ਰਾਜਨੀਤੀ ਕਰ ਰਹੇ ਹਨ। ਮਾਨ ਨੇ ਕਿਹਾ ਆਮ ਆਦਮੀ ਪਾਰਟੀ ਮੁੱਢ ਤੋਂ ਹੀ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ ਅਤੇ ਸੜਕ ਤੋਂ ਲੈ ਕੇ ਸੰਸਦ ਤੱਕ ਕਿਸਾਨਾਂ ਦੀ ਆਵਾਜ ਬੁਲੰਦ ਕਰਦੀ ਰਹੀ ਹੈ। ਇਸੇ ਤਰ੍ਹਾਂ ਸੰਸਦ ਦੇ ਆਉਣ ਵਾਲੇ ਸੈਸਨ ਵਿੱਚ ਵੀ ਕਿਸਾਨਾਂ ਦੇ ਹੁੱਕਮਾਂ ‘ਤੇ ਤਿੰਨੋਂ ਕਾਲੇ ਕਾਨੂੰਨ ਰੱਦ ਕਰਾਉਣ ਲਈ ਆਵਾਜ ਬੁਲੰਦ ਕੀਤੀ ਜਾਵੇਗੀ।

Tags: bhagwant maancaptaincmcaptaindividefarmersfear of terrorismpeopletarget
Share206Tweet129Share52

Related Posts

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਯੂਪੀ ਵਿੱਚ ਤੂਫਾਨ ਕਾਰਨ ਭਾਰੀ ਤਬਾਹੀ; ਦੋ ਦਿਨਾਂ ‘ਚ 111 ਲੋਕਾਂ ਦੀ ਮੌਤ

ਮਈ 15, 2026

NEET ਪ੍ਰੀਖਿਆ ਨੂੰ ਲੈਕੇ ਨਵੀਂ ਅਪਡੇਟ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ, ਨਵੀਆਂ ਤਰੀਕਾਂ ਦਾ ਐਲਾਨ

ਮਈ 15, 2026
Load More

Recent News

ਪੰਜਾਬ ਅਤੇ ਚੰਡੀਗੜ੍ਹ ਵਿੱਚ Orange ਅਲਰਟ ਜਾਰੀ, ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਵਿਚਕਾਰ ਗਰਮੀ ਦੀ ਚੇਤਾਵਨੀ

ਮਈ 15, 2026

UAE ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਨੇ ਕੀਤਾ ਸਵਾਗਤ

ਮਈ 15, 2026

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ, ਅਦਾਲਤ ਨੇ ਲਗਾਏ ਗੰਭੀਰ ਦੋਸ਼

ਮਈ 15, 2026

NEET ਪੇਪਰ ਲੀਕ ਤੋਂ ਬਾਅਦ ਸਿੱਖਿਆ ਮੰਤਰੀ ਨੇ ਵੱਡਾ ਐਲਾਨ, ਕਿਹਾ. . .

ਮਈ 15, 2026

ਦੁੱਧ ਅਤੇ ਸੀਐਨਜੀ ਮਗਰੋਂ ਹੁਣ ਪੈਟਰੋਲ ਅਤੇ ਡੀਜ਼ਲ ਵੀ ਹੋਇਆ ਮਹਿੰਗਾ

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.