ਪੰਜਾਬ ‘ਚ ਰਾਜਨੀਤਿਕ ਪਾਰਟੀਆਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਇੱਕ ਦੂਜੇ ਤੇ ਦੋਸ਼ ਲਗਾ ਰਹੀਆਂ ਹਨ। ਕੱਲ੍ਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀਬਾੜੀ ਕਾਨੂੰਨਾਂ ਲਈ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਨਾਲ ਹੀ ਆਪਣੇ ਬਿਆਨ ਨੂੰ ਪਲਟਦੇ ਹੋਏ ਕਿਰਤੀ ਕਿਸਾਨ ਸ਼ੇਰੇ ਪੰਜਾਬ ਪਾਰਟੀ ਦੇ ਪ੍ਰਧਾਨ ਕੈਪਟਨ ਚੰਨਣ ਸਿੰਘ ਸਿੱਧੂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਅਕਾਲੀ ਦਲ ਦਾ ਹਿੱਸਾ ਸਨ| ਜਦੋਂ ਬਾਦਲ ਸਰਕਾਰ ਨੇ 2013 ਵਿੱਚ ਖੇਤੀਬਾੜੀ ਬਿੱਲ ਪਾਸ ਕੀਤਾ ਸੀ। ਹੁਣ ਉਹ ਅਕਾਲੀ ਦਲ ‘ਤੇ ਝੂਠੇ ਦੋਸ਼ ਲਾ ਰਿਹਾ ਹੈ। ਪੰਜਾਬ ਸਰਕਾਰ ਕਿਸਾਨਾਂ ਨਾਲ ਫਿਕਸਡ ਮੈਚ ਖੇਡ ਰਹੀ ਹੈ। ਜੋ ਵੀ ਲੱਡੂ ਖਵਾਏ ਜਾ ਰਹੇ ਹਨ ਉਹ ਕਾਂਗਰਸ ਦੀ ਪਹਿਲਾਂ ਹੀ ਸੋਚੀ ਸਮਝੀ ਸਾਜਿਸ਼ ਸੀ |ਕੈਪਟਨ ਚੰਨਣ ਸਿੰਘ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ‘ਆਪ’ ਇਨ੍ਹਾਂ ਤਿੰਨਾਂ ਪਾਰਟੀਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਪਿੰਡਾ ਦੇ ਵਿੱਚ ਲੋਕਾਂ ਦੇ ਵੱਲੋਂ ਬੇਰਡ ਲਗਾਏ ਗਏ ਹਨ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੂੰ ਪਿੰਡਾਂ ਦੇ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ |