ਐਤਵਾਰ, ਸਤੰਬਰ 7, 2025 04:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੈਪਟਨ ਦੀ ਕੁਰਸੀ ਰਹੇਗੀ ਬਰਕਰਾਰ! ਨਵਜੋਤ ਸਿੱਧੂ ਤੇ ਬਾਗੀ ਵਿਧਾਇਕਾਂ ਨੂੰ ਮਿਲ ਸਕਦੀ ‘ਵੱਡੀ’ ਜ਼ਿੰਮੇਵਾਰੀ

by propunjabtv
ਜੂਨ 3, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਕਾਂਗਰਸ ਵਿੱਚ ਬਗਾਵਤ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਬਰਕਰਾਰ ਰਹੇਗੀ। ਕੈਪਟਨ ਤੇ ਬਾਗੀ ਧੜੇ ਵਿਚਾਲੇ ਸੰਤੁਲਨ ਬਣਾਉਣ ਲਈ ਨਵਜੋਤ ਸਿੱਧੂ ਨੂੰ ਸਰਕਾਰ ਜਾਂ ਪਾਰਟੀ ਅੰਦਰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਇਸ ਬਾਰੇ ਫੈਸਲਾ ਅੱਜ ਹਾਈਕਮਾਨ ਨਾਲ ਕੈਪਟਨ ਦੀ ਮੀਟਿੰਗ ਦੌਰਾਨ ਹੋ ਸਕਦਾ ਹੈ।

ਦਰਅਸਲ ਨਵਜੋਤ ਸਿੱਧੂ ਤੇ ਪਰਗਟ ਸਿੰਘ ਦੀ ਖੁੱਲ੍ਹੀ ਬਗ਼ਾਵਤ ਤੋਂ ਇਲਾਵਾ ਦੋ ਮੰਤਰੀਆਂ ਤੇ ਦੋ ਸੰਸਦ ਮੈਂਬਰਾਂ ਦੀ ਨਾਰਾਜ਼ਗੀ ਨੇ ਪੰਜਾਬ ਕਾਂਗਰਸ ਅੰਦਰ ਨਵੇਂ ਹਾਲਾਤ ਪੈਦਾ ਕਰ ਦਿੱਤੇ ਹਨ। ਇਨ੍ਹਾਂ ਲੀਡਰਾਂ ਦੀਆਂ ਲਗਾਤਾਰ ਸ਼ਿਕਾਇਤਾਂ ਦਾ ਨਤੀਜਾ ਇਹ ਹੈ ਕਿ ਹਾਈਕਮਾਨ ਨੂੰ ਪਾਰਟੀ ਲੀਡਰਸ਼ਿਪ ਦੀ ਕਮੇਟੀ ਬਣਾ ਕੇ ਰਾਇਸ਼ੁਮਾਰੀ ਕਰਵਾਉਣੀ ਪਈ ਹੈ। ਇਸ ਰਾਇਸ਼ੁਮਾਰੀ ’ਚ ਕੈਪਟਨ ਵਿਰੁੱਧ ਵੱਡੀ ਗਿਣਤੀ ’ਚ ਵਿਧਾਇਕਾਂ ਦੀ ਨਾਰਾਜ਼ਗੀ ਸਾਹਮਣੇ ਆਈ ਹੈ।

ਅਜਿਹੇ ਹਾਲਾਤ ਵਿੱਚ ਕੇਂਦਰੀ ਲੀਡਰਸ਼ਿਪ ਹੁਣ ਸੱਤਾ ਦਾ ਸੰਤੁਲਨ ਬਿਠਾਉਣ ਲਈ ਜ਼ਮੀਨ ਤਿਆਰ ਕਰ ਰਹੀ ਹੈ। ਇਹ ਤੈਅ ਹੈ ਕਿ ਜੇ ਸਿੱਧੂ ਨੂੰ ਦੁਬਾਰਾ ਸਰਕਾਰ ’ਚ ਸ਼ਾਮਲ ਕਰਨ ਉੱਤੇ ਗੱਲ ਨਹੀਂ ਬਣਦੀ, ਤਾਂ ਉਨ੍ਹਾਂ ਨੂੰ ਸੂਬਾ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਜਾਂ ਫਿਰ ਚੋਣਾਂ ਲਈ ਗਠਤ ਅਹਿਮ ਕਮੇਟੀ ਦਾ ਚੇਅਰਮੈਨ ਬਣਾ ਕੇ ਮੈਦਾਨ ’ਚ ਉਤਾਰਿਆ ਜਾ ਸਕਦਾ ਹੈ। ਕੁਝ ਹੋਰ ਸੀਨੀਅਰ ਵਿਧਾਇਕਾਂ ਨੂੰ ਵੀ ਸਰਕਾਰ ਵਿੱਚ ਮੰਤਰੀ ਬਣਾਇਆ ਜਾ ਸਕਦਾ ਹੈ। ਇਸ ਨਾਲ ਬਾਗੀ ਧੜੇ ਦੀ ਤਾਕਤ ਵਧੇਗੀ।

ਚਰਚਾ ਸੀ ਕਿ ਇਸ ਮਾਹੌਲ ਵਿੱਚ ਕੈਪਟਨ ਦੀ ਕੁਰਸੀ ਦੇ ਪਾਵੇ ਹਿੱਲ ਸਕਦੇ ਹਨ ਪਰ ਫ਼ਿਲਹਾਲ ਅਮਰਿੰਦਰ ਸਿੰਘ ਦੇ ਹੀ ਕੈਪਟਨ ਬਣੇ ਰਹਿਣ ਦੀਆਂ ਸੰਭਾਵਨਾਵਾਂ ਵਧ ਗਈਆਂ ਹਨ। ਰਾਜ ਵਿੱਚ ਪਾਰਟੀ ਅੰਦਰ ਚੱਲ ਰਹੇ ਮਤਭੇਦ ਨਿਬੇੜਨ ਲਈ ਗਠਤ ਉੱਚ ਪੱਧਰੀ ਕਮੇਟੀ ਨੂੰ ਵੀ ਤਿੰਨ ਦਿਨਾਂ ਦੀ ਕਵਾਇਦ ਤੋਂ ਬਾਅਦ ਹੁਣ ਇਹ ਅਹਿਸਾਸ ਹੋ ਗਿਆ ਹੈ। ਦਰਅਸਲ, ਪਾਰਟੀ ਦੇ ਅੱਧ ਤੋਂ ਵੱਧ ਵਿਧਾਇਕਾਂ ਨੇ ਕਮੇਟੀ ਸਾਹਮਣੇ ਮੁੱਖ ਮੰਤਰੀ ਦੀ ਕਾਰਜਪ੍ਰਣਾਲੀ ਤੇ ਸਾਰੇ ਮੁੱਦਿਆਂ ਨੂੰ ਲੈ ਕੇ ਵੱਡੀ ਨਾਰਾਜ਼ਗੀ ਵਿਖਾਈ ਪਰ ਜ਼ਿਆਦਾਤਰ ਚੋਣਾਂ ਤੋਂ ਪਹਿਲਾਂ ਫ਼ਿਲਹਾਲ ਕੈਪਟਨ ਨੂੰ ਹਟਾਉਣ ਦੇ ਹਮਾਇਤੀ ਵਿਖਾਈ ਨਹੀਂ ਦਿੱਤੇ।

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਅੱਜ ਵੀਰਵਾਰ ਨੂੰ ਦਿੱਲੀ ਪੁੱਜ ਰਹੇ ਹਨ ਤੇ ਸ਼ੁੱਕਰਵਾਰ ਨੂੰ ਕਮੇਟੀ ਨਾਲ ਮੁਲਾਕਾਤ ਕਰ ਸਕਦੇ ਹਨ। ਅਨੁਮਾਨ ਲਾਏ ਜਾ ਰਹੇ ਹਨ ਕਿ ਕਮੇਟੀ ਨੂੰ ਮਿਲਣ ਤੋਂ ਪਹਿਲਾਂ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ।

ਕਾਂਗਰਸ ਹਾਈਕਮਾਨ ਵੱਲੋਂ ਗਠਤ ਕਮੇਟੀ ਵਿੱਚ ਮਲਿਕਾਰਜੁਨ ਖੜਗੇ, ਜੈਪ੍ਰਕਾਸ਼ ਅਗਰਵਾਲ ਅਤੇ ਹਰੀਸ਼ ਰਾਵਤ ਜਿਹੇ ਸੀਨੀਅਰ ਆਗੂ ਸ਼ਾਮਲ ਹਨ। ਇਸ ਉੱਚ ਪੱਧਰੀ ਕਮੇਟੀ ਨੇ ਬੁੱਧਵਾਰ ਨੂੰ ਤੀਜੇ ਦਿਨ ਵੀ ਦੇਰ ਰਾਤ ਤੱਕ ਪੰਜਾਬ ਦੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਹੋਰ ਲੀਡਰਾਂ ਦੀ ਗੱਲ ਸੁਣੀ। ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਵੀ ਇਸ ਕਮੇਟੀ ਨੂੰ ਮਿਲਣ ਪੁੱਜੇ।

ਸੂਤਰਾਂ ਨੇ ਦੱਸਿਆ ਕਿ ਜ਼ਿਆਦਾਤਰ ਪਾਰਟੀ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਪ੍ਰਣਾਲੀ, ਵਿਵਹਾਰ ਤੇ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਸ਼ਿਕਾਇਤ ਕੀਤੀ ਹੈ ਪਰ ਇਹੋ ਆਗੂ ਇਸ ਵੇਲੇ ਕੈਪਟਨ ਨੂੰ ਬਦਲਣਾ ਵੀ ਨਹੀਂ ਚਾਹੁੰਦੇ।

Tags: Captain'schairnavjot sidhurebel MLAsremain intactresponsibility
Share202Tweet126Share51

Related Posts

ਸੋਨੂੰ ਸੂਦ ਪਹੁੰਚੇ ਪੰਜਾਬ, ਹੜ੍ਹ ਪੀੜਤਾਂ ਲਈ ਮੰਗੀ ਮਦਦ, ਕਿਹਾ . . .

ਸਤੰਬਰ 7, 2025

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਭਾਰਤ ਵਿੱਚ ਕਦੋਂ ਦਿਖਾਈ ਦੇਵੇਗਾ…. ਜਾਣੋ

ਸਤੰਬਰ 7, 2025

9 ਸਤੰਬਰ ਨੂੰ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 7, 2025

ਸਿੱਖਿਆ ਮੰਤਰੀ ਨੇ ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਦਿੱਤੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ

ਸਤੰਬਰ 7, 2025

ਪੰਜਾਬ ਹੜ੍ਹ ਪੀੜਤਾਂ ਲਈ ਅੱਗੇ ਆਇਆ ਕੈਨੇਡਾ ਦਾ ਰੇਡੀਓ ਰੈਡ.ਐਫ.ਐਮ., ਇਕੱਤਰ ਕੀਤੇ 2 ਮਿਲੀਅਨ ਡਾਲਰ

ਸਤੰਬਰ 7, 2025

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025
Load More

Recent News

ਸੋਨੂੰ ਸੂਦ ਪਹੁੰਚੇ ਪੰਜਾਬ, ਹੜ੍ਹ ਪੀੜਤਾਂ ਲਈ ਮੰਗੀ ਮਦਦ, ਕਿਹਾ . . .

ਸਤੰਬਰ 7, 2025

ਮਹਿੰਦਰਾ ਨੇ ਐਨੇ ਲੱਖ ਰੁਪਏ ਸਸਤੀ ਕੀਤੀ Thar

ਸਤੰਬਰ 7, 2025

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਭਾਰਤ ਵਿੱਚ ਕਦੋਂ ਦਿਖਾਈ ਦੇਵੇਗਾ…. ਜਾਣੋ

ਸਤੰਬਰ 7, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

9 ਸਤੰਬਰ ਨੂੰ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.