ਪੰਜਾਬ ‘ਚ ਕੋਰੋਨਾ ਪਾਬੰਦੀਆਂ ਦਾ ਵੱਡੇ ਪੱਧਰ ਉੱਤੇ ਵਿਰੋਧ ਸ਼ੁਰੂ ਹੋ ਗਿਆ ਹੈ। ਸਰਕਾਰ ਦੇ ਹੁਕਮਾਂ ਖਿਲਾਫ ਵਪਾਰੀ ਸੜਕਾਂ ‘ਤੇ ਆ ਗਏ ਹਨ ਤੇ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਸਿਹਤ ਸਹੂਲਤਾਂ ਤੇ ਹੋਰ ਪ੍ਰਬੰਧ ਕਰਨ ਦੀ ਥਾਂ ਆਮ ਲੋਕਾਂ ‘ਤੇ ਸਖਤੀ ਕਰਨ ਵਿਚ ਜੁਟ ਗਈ ਹੈ।
ਵਪਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੁਨਾਮ ਵਿਚ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਤੇ ਸਰਕਾਰ ਨੂੰ ਆਪਣੇ ਜਿੰਮੇਵਾਰੀ ਨਿਭਾਉਣ ਦੀ ਨਸੀਹਤ ਦਿੱਤੀ ਗਈ। ਦੱਸ ਦਈਏ ਕਿ ਸਰਕਾਰ ਨੇ ਕੋਰੋਨਾ ਪਾਬੰਦੀਆਂ ਵਧਾ ਕੇ 15 ਮਈ ਤੱਕ ਕਰ ਦਿੱਤੀਆਂ ਹਨ।
ਹੁਣ ਸਿਹਤ ਮੰਤਰੀ ਬਲਬੀਰ ਸਿੱਧੂ ਇਹ ਵੀ ਆਖ ਰਹੇ ਹਨ ਕਿ ਸਰਕਾਰ ਵੱਲੋਂ ਸੂਬੇ ਵਿਚ 10 ਦਿਨ ਦੀ ਤਾਲਾਬੰਦੀ ਲਾਉਣ ਉਤੇ ਵਿਚਾਰ ਕੀਤਾ ਜਾ ਸਕਦਾ ਹੈ।