ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ।ਜਿਸ ਦੇ ਚਲਦਿਆਂ ਸਾਰੀਆਂ ਸਿਆਸੀ ਪਾਰਟੀਆਂ ‘ਚ ਹਲਚਲ ਮਚੀ ਹੋਈ ਹੈ।ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਨਿਲ ਜੋਸ਼ੀ ਨੇ ਅਕਾਲੀ ਦਲ ਪਾਰਟੀ ਜੁਆਇੰਨ ਕੀਤੀ ਸੀ।ਜਿਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦੋ ਉਮੀਦਵਾਰ ਗੁਰਦਾਸਪੁਰ ਅਤੇ ਸੁਜਾਨਪੁਰ ਤੋਂ ਐਲਾਨੇ ਗਏ ਸਨ।ਦੱਸ ਦੇਈਏ ਕਿ ਸੁਖਬੀਰ ਬਾਦਲ ਵਲੋਂ ਅੱਜ ਇੱਕ ਹੋਰ ਉਮੀਦਵਾਰ ਐਲਾਨਿਆ ਗਿਆ ਹੈ।
ਸੁਖਬੀਰ ਨੇ ਗਿੱਦੜਬਾਹਾ ਤੋਂ ਡਿੰਪੀ ਢਿੱਲੋਂ ਨੂੰ ਅਕਾਲੀ ਦਲ ਦਾ ਉਮੀਦਵਾਰ ਬਣਾਇਆ ਹੈ।ਸੁਖਬੀਰ ਬਾਦਲ ਨੇ ਇਸ ਸਮੇਂ ਬੋਲਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਜੀਵਨ ਇਸ ਖੇਤਰ ਤੋਂ ਸ਼ੁਰੂ ਹੋਇਆ ਅਤੇ ਉਨ੍ਹਾਂ ਨੇ ਆਪਣੇ ਸਿਆਸੀ ਕਾਲ ‘ਚ ਸਾਰੇ ਵਾਅਦੇ ਪੂਰੇ ਕੀਤੇ।ਉਨ੍ਹਾਂ ਵਕੀਲਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਅਕਾਲੀ-ਬਸਪਾ ਸਰਕਾਰ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲਾ ਦੇ ਆਧਾਰ ‘ਤੇ ਪੂਰਾ ਕਰੇਗੀ।
ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਦੀ ਮੁਹਿੰਮ 100 ਦਿਨ ਪੰਜਾਬ ਦੇ ਤੀਜੇ ਦਿਨ ਮਲੋਟ ਵਿਖੇ ਪਹੁੰਚੇ ਸਨ ਜਿੱਥੇ ਕਿਸਾਨਾਂ ਵਲੋਂ ਉਨ੍ਹਾਂ ਦਾ ਭਾਰੀ ਵਿਰੋਧ ਕੀਤਾ ਗਿਆ ਸੀ।ਉਨ੍ਹਾਂ ਦੀ ਰੈਲੀ ‘ਚ ਲੱਗੇ ਹੋਰਡਿੰਗ ਫਾੜ ਦਿੱਤੇ ਗਏ ਸਨ।ਕਿਸਾਨਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਉਨਾਂ੍ਹ ਦਾ ਵਿਰੋਧ ਕੀਤਾ ਗਿਆ ਸੀ।