ਸ਼ੁੱਕਰਵਾਰ, ਜੁਲਾਈ 24, 2026 10:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗੁਰੂ ਕਾ ਬਾਗ ਮੋਰਚਾ ਤੇ ਸ੍ਰੀ ਪੰਜਾ ਸਾਹਿਬ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਸਮਾਗਮਾਂ ਦੀ ਹੋਈ ਸ਼ੁਰੂਆਤ..

by propunjabtv
ਜੁਲਾਈ 12, 2022
in Featured News, ਪੰਜਾਬ
0

ਅੰਮਿ੍ਤਸਰ

ਗੁਰੂ ਕੇ ਬਾਗ ਦਾ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮਾਂ ਦੀ ਸ਼ੁਰੂਆਤ ਅੱਜ ਚਿੱਤਰਕਲਾ ਕਾਰਜਸ਼ਾਲਾ ਨਾਲ ਕੀਤੀ ਗਈ।

ਇਹ ਕਾਰਜਸ਼ਾਲਾ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਲਗਾਈ ਗਈ ਹੈ, ਜਿਸ ਦੀ ਸਮਾਪਤੀ 17 ਜੁਲਾਈ ਨੂੰ ਹੋਵੇਗੀ। ਇਸ ਵਿਚ ਵੱਖ-ਵੱਖ ਥਾਵਾਂ ਤੋਂ ਪੁੱਜੇ 30 ਚਿੱਤਰਕਾਰ ਗੁਰੂ ਕਾ ਬਾਗ ਮੋਰਚਾ ਤੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਨਾਲ ਸਬੰਧਤ ਘਟਨਾਵਾਂ ਦੇ ਚਿੱਤਰ ਤਿਆਰ ਕਰਨਗੇ, ਜਿਨਾਂ ਨੂੰ ਸ਼ਤਾਬਦੀ ਸਮਾਗਮਾਂ ਦੌਰਾਨ ਪ੍ਰਦਰਸ਼ਨੀ ਦੇ ਰੂਪ ਵਿਚ ਸਜਾਇਆ ਜਾਵੇਗਾ।

ਸਿੱਖ ਇਤਿਹਾਸ ਦੇ ਵੱਖ-ਵੱਖ ਪਹਿਲੂਆਂ ਨੂੰ ਦਰਸਾਉਂਦੇ ਚਿੱਤਰ ਤਿਆਰ ਕਰਨ ਲਈ ਲਗਾਈ ਗਈ ਇਸ ਕਾਰਜਸ਼ਾਲਾ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਕਾ ਬਾਗ ਮੋਰਚਾ ਅਤੇ ਸ੍ਰੀ ਪੰਜਾ ਸਾਹਿਬ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦੇ ਅਹਿਮ ਪੰਨੇ ਹਨ, ਜਿਨਾਂ ਦੇ 100 ਸਾਲਾ ਸਮਾਗਮਾਂ ਨੂੰ ਵਿਸ਼ਾਲ ਪੱਧਰ ’ਤੇ ਮਨਾਇਆ ਜਾਣਾ ਹੈ।

ਇਨਾਂ ਦੋਹਾਂ ਸ਼ਤਾਬਦੀਆਂ ਦੌਰਾਨ ਜਿਥੇ ਵੱਖ-ਵੱਖ ਸਮਾਗਮ ਉਲੀਕੇ ਗਏ ਹਨ, ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕਾਰ ਸ. ਹਰਵਿੰਦਰ ਸਿੰਘ ਖਾਲਸਾ ਦੀ ਨਿਗਰਾਨੀ ਹੇਠ ਚਿੱਤਰਕਲਾ ਕਾਰਜਸ਼ਾਲਾ ਦਾ ਪ੍ਰਬੰਧ ਕੀਤਾ ਗਿਆ ਹੈ।

ਇਸ ਕਾਰਜਸ਼ਾਲਾ ਦੌਰਾਨ ਦੋਹਾਂ ਦਿਹਾੜਿਆਂ ਨਾਲ ਸਬੰਧਤ ਇਤਿਹਾਸ ਨੂੰ ਚਿੱਤਰਾਂ ਰਾਹੀਂ ਸਾਹਮਣੇ ਲਿਆਂਦਾ ਜਾਵੇਗਾ ਅਤੇ ਇਨਾਂ ਨੂੰ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨੀ ਲਗਾ ਕੇ ਸੰਗਤਾਂ ਤੱਕ ਲਿਜਾਇਆ ਜਾਵੇਗਾ। ਉਨਾਂ ਐਲਾਨ ਕੀਤਾ ਕਿ ਕਾਰਜਸ਼ਾਲਾ ਦੌਰਾਨ ਤਿਆਰ ਕੀਤੇ ਗਏ ਇਤਿਹਾਸਕ ਚਿੱਤਰਾਂ ਦੀ ਵੀਡੀਓ ਡਾਕੂਮੈਂਟਰੀ ਵੀ ਤਿਆਰ ਕੀਤੀਆਂ ਜਾਵੇਗੀ, ਤਾਂ ਜੋ ਨਵੀਂ ਪੀੜੀ ਨੂੰ ਆਧੁਨਿਕ ਸੰਚਾਰ ਸਾਧਨਾਂ ਰਾਹੀਂ ਇਨਾਂ ਦੋਹਾਂ ਸਾਕਿਆਂ ਦੇ ਇਤਿਹਾਸ ਨਾਲ ਜੋੜਿਆ ਜਾ ਸਕੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਨਾਂ ਸਾਕਿਆਂ ਨਾਲ ਸਬੰਧਤ ਸ਼ਹੀਦਾਂ ਦੇ ਪਰਿਵਾਰਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਕਮੇਟੀ ਉਨਾਂ ਨੂੰ ਸਮਾਗਮਾਂ ਸਮੇਂ ਸਨਮਾਨਿਤ ਕਰਨਾ ਚਾਹੁੰਦੀ ਹੈ।

ਉਨਾਂ ਦੱਸਿਆ ਕਿ ਗੁਰੂ ਕਾ ਬਾਗ ਮੋਰਚਾ ਸਬੰਧੀ 6 ਤੋਂ 8 ਅਗਸਤ ਤੱਕ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿਚ ਵੱਖ-ਵੱਖ ਸਮਾਗਮ ਹੋਣਗੇ। ਇਸੇ ਤਰਾਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਜੋ 30 ਅਕਤੂਬਰ ਨੂੰ ਮਨਾਈ ਜਾਣੀ ਹੈ, ਨੂੰ ਲੈ ਕੇ ਵੀ ਤਿਆਰੀਆਂ ਜਾਰੀ ਹਨ ਅਤੇ ਇਸ ਸਬੰਧੀ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਲਈ ਵੀ ਕਾਰਵਾਈ ਆਰੰਭੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਤਾਬਦੀ ਸਬੰਧੀ ਲੋਗੋ ਜਾਰੀ
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਅਤੇ ਗੁਰੂ ਕਾ ਬਾਗ ਮੋਰਚਾ ਦੀ ਪਹਿਲੀ ਸ਼ਤਾਬਦੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਲੋਗੋ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਇਸ ਲੋਗੋ ਵਿਚ 100 ਸਾਲ ਪਹਿਲਾਂ ਵਾਪਰੇ ਸਾਕੇ ਦੇ ਚਿੱਤਰ ਸਮੇਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੀ ਤਸਵੀਰ ਲਗਾਈ ਗਈ ਹੈ।
ਇਸ ਦੇ ਨਾਲ ਹੀ ਖਾਲਸਈ ਨਿਸ਼ਾਨ ਸਮੇਤ 100 ਸਾਲਾ ਚਿੰਨ ਵੀ ਲੋਗੋ ਦਾ ਹਿੱਸਾ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਲੋਗੋ ਜਾਰੀ ਕਰਨ ਮੌਕੇ ਕਿਹਾ ਕਿ ਸ਼ਤਾਬਦੀ ਦੇ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਚੇਤੰਨਤਾ ਅਤੇ ਉਤਸ਼ਾਹ ਪੈਦਾ ਕਰਨ ਲਈ ਲੋਗੋ, ਸੱਦਾ ਪੱਤਰ, ਹੋਰਡਿੰਗ ਆਦਿ ਪ੍ਰਚਾਰ ਸਮੱਗਰੀ ਵੱਡਾ ਮਹੱਤਵ ਰੱਖਦੀ ਹੈ।

ਉਨਾਂ ਕਿਹਾ ਕਿ ਸ਼ਤਾਬਦੀਆਂ ਨੂੰ ਲੈ ਕੇ ਮੁੱਢਲੇ ਰੂਪ ਵਿਚ ਆਰੰਭੇ ਗਏ ਕਾਰਜਾਂ ਤਹਿਤ ਲੋਗੋ ਜਾਰੀ ਕੀਤਾ ਗਿਆ ਹੈ ਅਤੇ ਜਲਦ ਹੀ ਇਨਾਂ ਦੋਹਾਂ ਦਿਹਾੜਿਆਂ ਸਬੰਧੀ ਕਿਤਾਬਚੇ ਵੀ ਜਾਰੀ ਕੀਤੇ ਜਾਣਗੇ।

Tags: amritsarguru ka bagmorchasgpc
Share218Tweet136Share54

Related Posts

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.