ਮੰਗਲਵਾਰ, ਮਈ 13, 2025 12:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗ੍ਰਿਫਤਾਰ ਗੈਂਗਸਟਰ ਵੱਲੋਂ ਵੱਡੇ ਖੁਲਾਸੇ

by propunjabtv
ਮਈ 8, 2021
in ਪੰਜਾਬ
0

ਚੰਡੀਗੜ੍ਹ, 8 ਮਈ: ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵੱਲੋਂ ਕੀਤੇ ਖੁਲਾਸੇ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਲੋੜੀਂਦੇ ਗੈਂਗਸਟਰ ਜੈਪਾਲ ਦੇ ਕਰੀਬੀ ਸਹਿਯੋਗੀ ਗੈਵੀ ਸਿੰਘ ਉਰਫ਼ ਵਿਜੈ ਉਰਫ਼ ਗਿਆਨੀ ਨੂੰ 26 ਅਪ੍ਰੈਲ, 2021 ਨੂੰ ਝਾਰਖੰਡ ਦੇ ਸਰਾਏ ਕਿਲ੍ਹਾ ਖਰਸਾਵਾ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਦੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਅਤੇ ਐਸ.ਏ.ਐਸ. ਨਗਰ ਪੁਲਿਸ ਵੱਲੋਂ ਇੱਕ ਸਾਂਝੇ ਅਭਿਆਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।

ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਕਰਨਬੀਰ ਸਿੰਘ ਵਾਸੀ ਪਿੰਡ ਅਕਬਰਪੁਰਾ, ਹਰਮਨਜੀਤ ਸਿੰਘ ਵਾਸੀ ਪਿੰਡ ਜੋਹਲਾ, ਗੁਰਜਸਪ੍ਰੀਤ ਸਿੰਘ ਵਾਸੀ ਪਿੰਡ ਬਠਲ ਭਾਈ ਕੇ ਅਤੇ ਰਵਿੰਦਰ ਇਕਬਾਲ ਸਿੰਘ ਵਾਸੀ ਹੰਸਲਾਵਾਲਾ (ਇਹ ਸਾਰੇ ਪਿੰਡ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ ਹਨ) ਅਤੇ ਸੈਮੂਅਲ ਉਰਫ਼ ਸੈਮ ਵਾਸੀ ਫਿਰੋਜ਼ਪੁਰ ਵਜੋਂ ਕੀਤੀ ਗਈ ਹੈ। ਸਾਰੇ ਮੁਲਜ਼ਮਾਂ ਖਿਲਾਫ਼ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਈ ਅਪਰਾਧਿਕ ਕੇਸ ਦਰਜ ਹਨ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਿਸ ਨੇ ਖਰੜ ਦੇ ਅਰਬਨ ਹੋਮਜ਼-2 ਵਿਖੇ ਸਥਿਤ ਗੈਵੀ ਦੇ ਕਿਰਾਏ ਦੇ ਫਲੈਟ ਤੋਂ 1.25 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸ ਦੇ ਵੱਖ-ਵੱਖ ਟਿਕਾਣਿਆਂ ਤੋਂ 3 ਪਿਸਟਲਾਂ ਜਿਹਨਾਂ ਵਿੱਚੋਂ ਇੱਖ .30 ਕੈਲੀਬਰ ਚੀਨੀ ਪਿਸਟਲ ਅਤੇ ਦੋ .32 ਕੈਲੀਬਰ ਪਿਸਟਲ ਅਤੇ 23 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਟੋਇਟਾ ਫਾਰਚੂਨਰ, ਮਹਿੰਦਰਾ ਸਕਾਰਪੀਓ ਅਤੇ ਹੁੰਡਈ ਵਰਨਾ ਸਮੇਤ ਤਿੰਨ ਵਾਹਨ ਵੀ ਬਰਾਮਦ ਕੀਤੇ ਗਏ ਹਨ ਜੋ ਕਿ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਸਨ।

ਉਹਨਾਂ ਦੱਸਿਆ ਸੈਮੂਅਲ, ਜੋ ਕਿ ਜਮਸ਼ੇਦਪੁਰ ਵਿੱਚ ਗੈਵੀ ਦੇ ਨਾਲ ਰਹਿ ਰਿਹਾ ਸੀ, ਗੈਵੀ ਦੀ ਗ੍ਰਿਫਤਾਰੀ ਤੋਂ ਪਹਿਲਾਂ ਦਿੱਲੀ ਫਰਾਰ ਹੋਣ ਵਿੱਚ ਸਫ਼ਲ ਹੋ ਗਿਆ ਸੀ। ਉਹਨਾਂ ਅੱਗੇ ਦੱਸਿਆ ਕਿ ਸੈਮੂਅਲ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੀ ਵੰਡ ਕਰਨ ਦਾ ਕੰਮ ਸੰਭਾਲ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਚੱਲ ਰਹੀ ਜਾਂਚ ਦੌਰਾਨ ਗੈਵੀ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਛਲੇ ਢਾਈ ਸਾਲਾਂ ਦੌਰਾਨ ਪਾਕਿਸਤਾਨ ਤੋਂ ਹਥਿਆਰਾਂ ਸਮੇਤ 500 ਕਿੱਲੋ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਇਹਨਾਂ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਪੰਜਾਬ, ਦਿੱਲੀ ਅਤੇ ਜੰਮੂ ਕਸ਼ਮੀਰ ਦੇ ਸੂਬਿਆਂ ਵਿੱਚ ਕੀਤੀ ਜਾਂਦੀ ਸੀ।

ਗੈਵੀ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ‘ਤੇ ਇਕ ਸਮੱਗਲਿੰਗ ਬੁਨਿਆਦੀ ਢਾਂਚਾ ਮੌਜੂਦ ਹੈ ਜਿਸ ਰਾਹੀਂ ਬਹੁਤ ਸਾਰੇ ਪਾਕਿਸਤਾਨੀ ਤਸਕਰ ਭਾਰਤ ਵਿਚ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਦੇ ਹਨ। ਗੈਵੀ ਵੱਲੋਂ ਹਵਾਲਾ ਰੂਟ ਜਾਂ ਫਿਰ ਨਵੀਂ ਦਿੱਲੀ ਸਥਿਤ ਆਯਾਤ/ਨਿਰਯਾਤ ਕੰਪਨੀਆਂ ਰਾਹੀਂ ਭਾਰਤ, ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਸਥਿਤ ਵਿਅਕਤੀਆਂ ਅਤੇ ਸੰਸਥਾਵਾਂ ਦੇ ਨਾਲ ਵੱਡੀ ਗਿਣਤੀ ਵਿੱਚ ਵਿੱਤੀ ਲੈਣ-ਦੇਣ ਵੀ ਕੀਤਾ ਜਾਂਦਾ ਸੀ ਜਿਸ ਦੀ ਡੂੰਘੀ ਜਾਂਚ ਕੀਤੀ ਜਾ ਰਹੀ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਗੈਵੀ ਨੇ ਇਹ ਵੀ ਕਬੂਲਿਆ ਹੈ ਕਿ ਉਸ ਨੇ ਇਕ ਟਰੈਵਲ ਏਜੰਟ ਤੋਂ ਫ਼ਰਜੀ ਵੇਰਵਿਆਂ ਨਾਲ ਜਾਅਲੀ ਭਾਰਤੀ ਪਾਸਪੋਰਟ ਹਾਸਲ ਕੀਤਾ ਸੀ ਅਤੇ ਉਹ ਪੁਰਤਗਾਲ ਵਿਚ ਵੱਸਣ ਦੀ ਯੋਜਨਾ ਬਣਾ ਰਿਹਾ ਸੀ।”

ਡੀਜੀਪੀ ਨੇ ਕਿਹਾ ਕਿ ਗੈਵੀ ਦੇ ਬੈਂਕ ਖਾਤਿਆਂ ਅਤੇ ਜਾਇਦਾਦਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹ ਜਾਣਕਾਰੀ ਅਗਲੀ ਕਾਰਵਾਈ ਲਈ ਸਬੰਧਤ ਏਜੰਸੀਆਂ ਨਾਲ ਸਾਂਝੀ ਕੀਤੀ ਜਾ ਚੁੱਕੀ ਹੈ। ਗੈਂਗਸਟਰ ਗੈਵੀ ਦੇ ਹੋਰ ਸਾਥੀਆਂ ਦੀ ਵੀ ਪਛਾਣ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਮਾਮਲੇ ਵਿਚ ਸਾਰੇ ਮੁਲਜ਼ਮ ਵਿਅਕਤੀਆਂ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags: firgangsterpolice arrestpro punjab
Share198Tweet124Share50

Related Posts

cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025

ਭਾਰਤ ਨੇ ਏਅਰਪੋਰਟ ਨੂੰ ਲੈਕੇ ਕੀਤਾ ਵੱਡਾ ਫੈਸਲਾ, ਜਾਣੋ ਕਿਹੜੇ ਏਅਰਪੋਰਟ ਖੁੱਲੇ

ਮਈ 12, 2025

ਪੰਜਾਬ ਯੂਨੀਵਰਸਟੀ ਵੱਲੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਐਲਾਨ

ਮਈ 12, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਹਲੇ ਵੀ ਬ੍ਲੈਕ ਆਉਟ, ਸਰਕਾਰ ਨੇ ਜਾਰੀ ਕੀਤਾ ਹੁਕਮ

ਮਈ 12, 2025

ਅੰਮ੍ਰਿਤਸਰ ਏਅਰਪੋਰਟ ਬੰਦ ਹੋਣ ‘ਤੇ ਰੇਲਵੇ ਦਾ ਵੱਡਾ ਫੈਸਲਾ, ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਮਈ 12, 2025

ਪੰਜਾਬ ਦੇ ਇਹ ਸਕੂਲ ਅੱਜ ਵੀ ਰਹਿਣਗੇ ਬੰਦ, ਛੁੱਟੀਆਂ ਨਹੀਂ ਹੋਈਆਂ ਖ਼ਤਮ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.