ਚੋਣ ਕਮਿਸ਼ਨ ਨੇ ਪੰਜਾਬ ਸਮੇਤ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਇਸ ਵਾਰ 5 ਸੂਬਿਆਂ ਦੀਆਂ ਕੁੱਲ 690 ਹਲਕਿਆਂ ‘ਚ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜ਼ੇ ਐਲਾਨ ਦਿੱਤੇ ਜਾਣਗੇ।
चुनावों की तारीख़ों का ऐलान हो चुका है। आम आदमी पार्टी तैयार है।
— Arvind Kejriwal (@ArvindKejriwal) January 8, 2022
ਇਸੇ ਵਿਚਾਲੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਚੋਣ ਕਮਿਸ਼ਨ ਵੱਲੋਂ ਚੋਣਾਂ ਐਲਾਨੇ ਜਾਣ ਤੋਂ ਬਾਅਦ ਇਕ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਚੁਕਿਆ ਹੈ ਅਤੇ ਉਨ੍ਹਾਂ ਦੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਇਨ੍ਹਾਂ ਗੱਲਾ ਦਾ ਪ੍ਰਗਟਾਵਾ ਉਨ੍ਹਾਂ ਆਪਣੇ ਟਵਿੱਟਰ ਹੈਂਡਲ ਦੇ ਟਵੀਟ ਰਾਹੀਂ ਕੀਤਾ ਹੈ।