ਆਪ ਸੁਪਰੀਮੋ ਅਰਵਿੰਦਰ ਕੇਜਰੀਵਾਲ ਨੇ ਅੱਜ ਖਰੜ ਵਿੱਚ ਡੋਰ-ਟੂ-ਡੋਰ ਪ੍ਰਚਾਰ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਨੇ ਅਨਮੋਲ ਗਗਨ ਮਾਨ, ਭਗਵੰਤ ਮਾਨ ਅਤੇ ਹੋਰ ਆਪ ਵਰਕਰਾਂ ਨਾਲ ਮਿਲ ਕੇ ਖਰੜ ਵਾਸੀਆਂ ਦੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਖਰੜ ਦੇ ਪਿੰਡ ਖਾਨਪੂਰ ‘ਚ ਘਰ-ਘਰ ਜਾ ਕੇ ਪਿੰਡ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿੱਛਲੇ ਕਈ ਸਾਲਾਂ ਤੋਂ ਲੁੱਟੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣ ਦੀ ਗੱਲ ਕਹੀ। ਪਰ ਆਪ ਪਾਰਟੀ ਨੂੰ ਘਰ-ਘਰ ਜਾ ਕੇ ਚੋਣ ਮੁਹਿੰਮ ਚਲਾਉਣਾ ਮਹਿੰਗਾ ਪੈ ਗਿਆ ਹੈ। ਖਰੜ ਦੇ ਐੱਸ.ਡੀ.ਐੱਮ. ਵੱਲੋਂ ਆਮ ਆਦਮੀ ਪਾਰਟੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ।