ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਦੋਵੇਂ ਡਿਪਟੀ ਮੁੱਖ ਮੰਤਰੀ ਤੇ ਮੰਤਰੀਆਂ ਨੁੰ ਮਹਿਕਮਿਆਂ ਦੀ ਵੰਡ ਕਰ ਦਿੱਤੀ ਹੈ।ਜਾਰੀ ਕੀਤੀ ਗਈ ਸੂਚੀ ਮੁਤਾਬਕ ਡਿਪਟੀ ਮੁੱਖ ਮੰਤਰੀ ਰੰਧਾਵਾ ਨੁੰ ਗ੍ਰਹਿ ਵਿਭਾਗ ਦਿੱਤਾ ਗਿਆ ਹੈ ਜਦਕਿ ਓ ਪੀ ਸੋਨੀ ਨੁੰ ਸਿਹਤ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਟਰਾਂਸਪੋਰਟ ਵਿਭਾਗ ਮਿਲਿਆ ਹੈ ਤੇ ਆਈ ਟੀ, ਕਾਮਰਸ ਤੇ ਇੰਡਸਟਰੀ ਵਿਭਾਗ ਗੁਰਕੀਰਤ ਕੋਟਲੀ ਨੂੰ ਦਿੱਤਾ ਗਿਆ ਹੈ, ਪਰਗਟ ਸਿੰਘ ਨੂੰ ਉਚੇਰੀ ਸਿੱਖਿਆ ਅਤੇ ਖੇਡਾਂ, ਰਾਣਾ ਗੁਰਜੀਤ ਸਿੰਘ ਨੁੰ ਤਕਨੀਕੀ ਸਿੱਖਿਆ,ਬ੍ਰਹਮ ਮਹਿੰਦਰਾ, ਤ੍ਰਿਪਤ ਬਾਜਵਾ ਤੇ ਵਿਜੇ ਇੰਦਰ ਸਿੰਘ ਸਿੰਗਲਾ ਕੋਲ ਪਹਿਲਾਂ ਵਾਲੇ ਮਹਿਕਮੇ ਰਹਿਣਗੇ।