ਹਰਿਆਣਾ ‘ਚ ਲਗਾਤਾਰ ਕੋਰੋਨਾ ਦੇ ਕੇਸ ਵੱਧ ਰਹੇ ਨੇ ਅਜਿਹੇ ‘ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ‘ਤੇ ਵੱਡਾ ਇਲਜ਼ਾਮ ਲਗਾਇਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਕਰਕੇ ਹਰਿਆਣਾ ‘ਚ ਕੋਰੋਨਾ ਕੇਸ ਵੱਧ ਰਹੇ ਹਨ। ਹਰਿਆਣਾ ਦੇ ਕਈ ਪਿੰਡ ਹੌਟਸਪੋਟ ਬਣ ਗਏ ਹਨ । ਖੱਟਰ ਨੇ ਕਿਹਾ ਕਿ ਪਿੰਡਾਂ ‘ਚ ਕੋਰੋਨਾ ਫੈਲਾਉਣ ਲਈ ਕਿਸਾਨ ਜ਼ਿੰਮੇਵਾਰ ਹਨ ਕਿਉਂਕਿ ਧਰਨੇ ਵਾਲੀ ਥਾਂ ‘ਤੇ ਕਿਸਾਨਾਂ ਦਾ ਆਉਣਾ ਜਾਣਾ ਜਾਰੀ ਹੈ। ਖੱਟਰ ਨੇ ਕਿਹਾ ਕਿ ਅਸੀਂ ਇੱਕ ਮਹੀਨਾ ਪਹਿਲਾਂ ਵੀ ਕਿਹਾ ਸੀ ਕਿ ਕਿਸਾਨ ਅੰਦੋਲਨ ਵਾਪਿਸ ਲੈ ਲੈਣ ਜਦੋਂ ਮਹਾਮਾਰੀ ਖਤਮ ਹੋ ਜਾਵੇਗੀ ਉਦੋਂ ਅੰਦੋਲਨ ਕਰ ਲੈਣ ਪਰ ਖੱਟਰ ਨੇ ਕਿਹਾ ਕਿ ਮੇਰੀ ਗੱਲ ਨਹੀਂ ਮੰਨੀ ਗਈ। ਖੱਟਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਧਰਨੇ ‘ਤੇ ਬੈਠੇ ਸਾਰੇ ਕਿਸਾਨ ਆਪਣਾ ਕਰੋਨਾ ਦਾ ਟੈਸਟ ਕਰਾ ਲੈਣ।
ਤੁਹਾਨੂੰ ਦੱਸ ਦਈਏ ਕਿ ਪਿਛਲੇ 6 ਮਹੀਨਿਆਂ ਤੋਂ ਕਿਸਾਨ ਲਗਤਾਰ ਦਿੱਲੀ ਦੀਆਂ ਬਰੂਹਾਂ ‘ਤੇ ਸੰਘਰਸ਼ ਕਰ ਰਹੇ ਹਨ ਤੇ ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਕਰ ਰਹੇ ਹਨ ਪਰ 11 ਵਾਰ ਦੀ ਗੱਲਬਾਤ ਤੋਂ ਬਾਅਦ ਹੁਣ ਕੇਂਦਰ ਕਿਸਾਨਾਂ ਨਾਲ ਗੱਲ ਕਰਨ ਨੂੰ ਤਿਆਰ ਹੀ ਨਹੀਂ ਹੈ ਜਦਕਿ ਕਿਸਾਨਾਂ ਨੇ ਵੀ ਕਹਿ ਦਿੱਤਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਅਸੀਂ ਦਿੱਲੀ ਦੀਆਂ ਬਰੂਹਾਂ ਖਾਲੀ ਨਹੀਂ ਕਰਾਂਗੇ। ਕਿਸਾਨਾਂ ਨੇ ਵਾਢੀ ਦਾ ਕੰਮ ਮੁਕਾ ਕੇ ਇੱਕ ਵਾਰ ਫਿਰ ਦਿੱਲੀ ਜਾਣਾ ਸ਼ੁਰੂ ਕਰ ਦਿੱਤਾ ਹੈ ।