ਸੋਪੋਰ ਦੇ ਆਰਾਮਪੋਰਾ ਵਿੱਚ ਦਹਿਸ਼ਤਗਰਦਾਂ ਨੇ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਟੀਮ ‘ਤੇ ਹਮਲਾ ਕੀਤਾ।ਜਾਣਕਾਰੀ ਮਿਲੀ ਹੈ ਕਿ ਇਸ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਸ਼ਹੀਦ ਹੋਏ ਅਤੇ ਤਿੰਨ ਨਾਗਰਿਕਾਂ ਦੀਆਂ ਜਾਨਾਂ ਗਈਆਂ ਹਨ। ਉੱਥੇ ਹੀ ਕਈ ਲੋਕ ਜ਼ਖਮੀ ਵੀ ਹੋਏ ਹਨ।ਪੁਲਸ ਨੇ ਕਿਹਾ ਕਿ ਸੋਪੋਰ ਕਸਬੇ ‘ਚ ਸੁਰੱਖਿਆ ਫ਼ੋਰਸਾਂ ‘ਤੇ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰਨੇਡ ਹਮਲੇ ‘ਚ 2 ਨਾਗਰਿਕ ਅਤੇ 2 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਬਾਅਦ ‘ਚ ਗੰਭੀਰ ਰੂਪ ਨਾਲ ਜ਼ਖਮੀਆਂ ਨੇ ਇਲਾਜ ਦੌਰਾਨ ਹਸਪਤਾਲ ‘ਚ ਦਮ ਤੋੜ ਦਿੱਤਾ।ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਜਾਰੀ ਹੈ ਤੇ ਲੁਕੇ ਦਹਿਸ਼ਤਗਰਦਾਂ ਨੂੰ ਲੱਭਿਆ ਜਾ ਰਿਹਾ।