ਮੱਧ ਪ੍ਰਦੇਸ਼ ਦੇ ਵਿਿਦਸ਼ਾ ਜ਼ਿਲੇ ਦੇ ਗੰਜਬਸੌਦਾ ‘ਚ ਵੀਰਵਾਰ ਰਾਤ ਨੂੰ ਇਕ ਵੱਡਾ ਹਾਦਸਾ ਵਾਪਰਿਆ ਹੈ। ਇਥੇ ਬੀਤੀ ਰਾਤ ਖੂਹ ‘ਚ ਡਿੱਗੀ ਇਕ ਬੱਚੀ ਦੇ ਬਚਾਅ ਲਈ ਖੜੇ ਲੋਕ ਅਚਾਨਕ ਮਿੱਟੀ ਧਸਣ ਨਾਲ ਖੂਹ ‘ਚ ਡਿੱਗ ਗਏ ਅਤੇ ਮਲਬੇ ਵਿਚ ਦੱਬ ਗਏ।ਮਿਲੀ ਜਾਣਕਾਰੀ ਦੇ ਅਨੁਸਾਰ ਲਗਭਗ 30 ਲੋਕ ਹੇਠਾਂ ਡਿੱਗ ਗਏ ਅਤੇ ਚਿੱਕੜ ਕਾਰਨ ਮਲਬੇ ਵਿੱਚ ਦੱਬ ਗਏ ਹਨ। ਇਸ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋਈ ਹੈ ਜਦ ਕਿ 19 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ। ਫ਼ਿਲਹਾਲ ਬਚਾਅ ਕਾਰਜ ਜਾਰੀ ਹੈ।
ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਘਟਨਾ ‘ਤੇ ਦੁੱਖ ਜ਼ਾਹਰ ਕੀਤਾ ਹੈ। ਇਕ ਟਵੀਟ ਵਿਚ, ਉਨ੍ਹਾਂ ਨੇ ਕਿਹਾ, ਹੁਣ ਤਕ ਗੰਜਬਸੌਦਾ ਵਿਚ ਹੋਏ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ ਬਾਰੇ ਦੁਖੀ ਜਾਣਕਾਰੀ ਮਿਲੀ ਹੈ, ਉਨ੍ਹਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ। ਬਚਾਅ ਕਾਰਜ ਅਜੇ ਵੀ ਜਾਰੀ ਹੈ, ਮੈਂ ਇਸ ਦੀ ਨਿਰੰਤਰ ਨਿਗਰਾਨੀ ਕਰ ਰਿਹਾ ਹਾਂ।
ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਖੂਹ ਲਗਭਗ 50 ਫੁੱਟ ਡੂੰਘਾ ਹੈ ਅਤੇ ਇਸ ਵਿਚ ਤਕਰੀਬਨ 20 ਫੁੱਟ ਪਾਣੀ ਵੀ ਹੈ।