ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਦਿੱਲੀ ਦੀ ਵੱਖ-ਵੱਖ ਸਰਹੱਦਾਂ ‘ਤੇ ਲਗਾਤਾਰ ਸੱਤ ਮਹੀਨੇ ਤੋਂ ਹਜ਼ਾਰਾਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਨ੍ਹਾਂ 7 ਮਹੀਨਿਆਂ ਦੇ ਅੰਦਰ ਕਈ ਘਟਨਾਵਾਂ ਸਾਹਮਣੇ ਆਈਆਂ। ਅੱਜ 26 ਜੂਨ ਨੂੰ ਕਿਸਾਨਾਂ ਦਾ ਦੇਸ਼ਵਿਆਪੀ ਪ੍ਰਦਰਸ਼ਨ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਰਾਕੇਸ਼ ਟਿਕੈਤ ਨੂੰ ਦਿੱਲੀ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਨੂੰ ਫੇਕ ਨਿਊਜ਼ ਦੱਸਿਆ ਹੈ।
ਡੀਸੀਪੀ ਈਸਟ ਦਿੱਲੀ ਦੇ ਟਵਿੱਟਰ ਹੈਂਡਲ ਨੇ ਸੰਯੁਕਤ ਕਿਸਾਨ ਮੋਰਚਾ ਦੇ ਟਵੀਟ ‘ਤੇ ਜਾਣਕਾਰੀ ਦਿੱਤੀ ਹੈ ਕਿ ਰਾਕੇਸ਼ ਟਿਕੈਤ ਦੀ ਗ੍ਰਿਫ਼ਤਾਰੀ ਨਾਲ ਜੁੜੀ ਖ਼ਬਰ ਗਲਤ ਹੈ। ਕ੍ਰਿਪਾ ਅਜਿਹੀ ਫੇਕ ਨਿਊਜ਼/ਟਵੀਟ ਤੋਂ ਦੂਰ ਰਹੋ। ਇਸ ਤਰ੍ਹਾਂ ਦੀ ਝੂਠੀਆਂ ਖ਼ਬਰਾਂ/ਟਵੀਟ ਫੈਲਾਉਣ ‘ਤੇ ਕਾਰਵਾਈ ਕੀਤੀ ਜਾਵੇਗੀ। ਬੀਕੇਯੂ ਦੇ ਮੀਡੀਆ ਇੰਚਾਰਜ ਧਰਮਿੰਦਰ ਮਲਿਕ ਨੇ ਵੀ ਕਿਹਾ ਕਿ ਟਿਕੈਤ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।