ਦਿੱਲੀ ਦੀ ਅਦਾਲਤ ਨੇ 26 ਜਨਵਰੀ ਲਾਲ ਕਿਲ੍ਹਾ ਹਿੰਦਾ ਮਾਮਲੇ ‘ਚ ਮੁਲਜ਼ਮ ਦੀਪ ਸਿੱਧੂ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਤਾਜ਼ਾ ਸੰਮਨ ਜਾਰੀ ਕੀਤੇ ਹਨ। ਚੀਫ ਮੈਟਰੋਪੋਲਿਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ। ਅਦਾਲਤ ਨੂੰ ਦੱਸਿਆ ਗਿਆ ਸੀ ਕਿ ਉਸ ਨੇ ਜੋ ਪਹਿਲਾਂ ਸੰਮਨ ਜਾਰੀ ਕੀਤੇ ਸਨ ਉਹ ਮੁਲਜ਼ਮਾਂ ਨੂੰ ਨਹੀਂ ਮਿਲੇ। ਇਸ ਤੋਂ ਬਾਅਦ ਅੱਜ ਅਦਾਲਤ ਨੇ ਤਾਜ਼ਾ ਸੰਮਨ ਜਾਰੀ ਕੀਤੇ ਹਨ।
ਗੌਰਤਲਬ ਹੈ ਕਿ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕ ਪਰੇਡ ਦੌਰਾਨ ਕੁਝ ਸ਼ਰਾਰਤੀ ਅਨਸਰ ਲਾਲ ਕਿਲ੍ਹੇ ‘ਤੇ ਪਹੁੰਚ ਗਏ ਸੀ ਜਦਕਿ ਸੰਯੁਕਤ ਕਿਸਾਨ ਮੋਰਚੇ ਦੀ ਅਜਿਹੀ ਕੋਈ ਕਾਲ ਨਹੀਂ ਸੀ। 26 ਜਨਵਰੀ ਨੂੰ ਦਿੱਲੀ ‘ਚ ਕਈ ਥਾਵਾਂ ‘ਤੇ ਹਿੰਸਾ ਭੜਕੀ ਸੀ ਤੇ ਇਸ ‘ਚ ਕਈ ਪੁਲਿਸ ਮੁਲਜ਼ਮ ਵੀ ਫੱਟੜ ਹੋਏ। ਇਸ ਹਿੰਸਾ ‘ਚ ਦੀਪ ਨੂੰ ਮੱੁਖ ਮੁਲਜ਼ਮ ਠਹਿਰਾਇਆ ਗਿਆ ਹੈ।