ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜਵਾਦੀ ਪਾਰਟੀ ਨੇ ਪੰਜਾਬ ਭਰ ‘ਚ ਅਨਮੋਲ ਗਗਨ ਮਾਨ ਖਿਲਾਫ਼ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੀ ਸੂਬਾ ਪੱਧਰੀ ਮਹਿਲਾ ਆਗੂ ਅਨਮੋਲ ਗਗਨ ਮਾਨ ਵਲੋਂ ਬਾਬਾ ਸਾਹਿਬ ਡਾਕਟਰ ਭੀਮ ਰਾਉ ਅੰਬੇਦਕਰ ਦੇ ਲਿਖਤ ਸੰਵਿਧਾਨ ਬਾਰੇ ਗਲਤ ਸ਼ਬਦਾਵਲੀ ਕਰਨ ਦੇ ਵਿਰੋਧ ‘ਚ ਸੂਬੇ ਭਰ ‘ਚ ਪੂਤਲੇ ਫੂਕੇ ਗਏ। ਹਾਲਾਂਕਿ ਅਨਮੋਲ ਗਗਨ ਮਾਨ ਨੇ ਆਪਣੇ ਬਿਆਨ ਤੋਂ ਮੁਆਫੀ ਮੰਗ ਲਈ ਹੈ ਪਰ ਮੁਸ਼ਕਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ।ਉਨ੍ਹਾਂ ਦੇ ਇਸ ਬਿਆਨ ਦਾ ਹਰ ਪਾਸੇ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਪੁਤਲੇ ਸਾੜੇ ਜਾ ਰਹੇ ਹਨ ਅਤੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਆਪ ਪਾਰਟੀ ਦੀ ਲੀਡਰ ਅਨਮੋਲ ਗਗਨ ਮਾਨ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਲਿਖੇ ਗਏ ਸੰਵਿਧਾਨ ਨੂੰ ਗ਼ਲਤ ਦੱਸਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਹਰ ਪਾਸੇ ਵਿਰੋਧ ਹੋ ਰਿਹਾ ਹੈ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਪੁਤਲੇ ਫੂਕੇ ਜਾ ਰਹੇ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਬਾਬਾ ਸਾਹਿਬ ਦੇ ਸੰਵਿਧਾਨ ਨੂੰ ਪੂਰਾ ਭਾਰਤ ਦੇਸ਼ ਇਕ ਸਮਾਨ ਹੋ ਕੇ ਮੰਨ ਰਿਹਾ ਹੈ ਅਤੇ ਇਸ ਸੰਵਿਧਾਨ ਅਨੁਸਾਰ ਹੀ ਦੇਸ਼ ਦੇ ਕਾਨੂੰਨ ਅਤੇ ਹੋਰ ਕੰਮ ਸਿਰੇ ਚੜ੍ਹ ਜਾਂਦੇ ਹਨ ਪਰ ‘ਆਪ’ ਆਗੂ ਅਨਮੋਲ ਮਾਨ ਵੱਲੋਂ ਇਸ ਤਰ੍ਹਾਂ ਦੇ ਬਿਆਨ ਜਾਰੀ ਕਰਕੇ ਬਾਬਾ ਸਾਹਿਬ ਅਤੇ ਦਲਿਤ ਸਮਾਜ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨੇ ਅਨਮੋਲ ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਨਾ ਕੀਤੀ ਤੇ ਦਲਿਤ ਸਮਾਜ ਤੋਂ ਮਾਫੀ ਨਾ ਮੰਗੀ ਤਾਂ ਧਰਨੇ ਤੇ ਮੁਜ਼ਾਹਰੇ ਜਗ੍ਹਾ ਜਗ੍ਹਾ ਕੀਤੇ ਜਾਣਗੇ।’