ਕੇਂਦਰ ਦੇ ਬਣਾਏ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ | ਇਸ ਮੋਰਚੇ ‘ਚ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਸਰਕਾਰ ਹਾਲੇ ਤੱਕ ਆਪਣੇ ਅੜੀਅਲ ਰਵੱਈਏ ਤੇ ਅੜੀ ਹੈ | ਅੱਜ ਹੋਣ ਜਾ ਰਹੀ ਮਹਾਂਪੰਚਾਇਤ ਚ ਸ਼ਾਮਲ ਹੋਣ ਲਈ ਕਿਸਾਨਾਂ ਦੇ ਵੱਡੇ ਕਾਫਲੇ ਬੀਤੀ ਰਾਤ ਤੋਂ ਹੀ ਮੁਜ਼ੱਫਰਨਗਰ ਚ ਮਹਾਂਪੰਚਾਇਤ ਵਾਲੇ ਪੰਡਾਲ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਸਨ। ਸਥਾਨਕ ਸੰਸਥਾਵਾਂ ਵੱਲੋਂ ਵੀ ਜੋਸ਼ੋ ਖਰੋਸ਼ ਨਾਲ ਕਿਸਾਨਾਂ ਦਾ ਸਵਾਗਤ ਕੀਤਾ ਗਿਆ। ਉੱਤਰ ਭਾਰਤ ਦੇ ਕਈ ਰਾਜਾਂ ਦੇ ਕਿਸਾਨਾਂ ਨੇ ਵੱਡੇ ਪੱਧਰ ‘ਤੇ ਸ਼ਾਮਲ ਹੋਣ ਲਈ ਮੁਜ਼ੱਫਰਨਗਰ ਨੂੰ ਚਾਲੇ ਪਾਏ ਹੋਏ ਹਨ।ਇਸ ਮਹਾਪੰਚਾਇਤ ਵਿੱਚ ਵੱਡੀ ਗਿਣਤੀ ‘ਚ ਕਿਸਾਨ ਅਤੇ ਬੀਬੀਆਂ ਵੀ ਪੂਰਾ ਯੋਗਦਾ ਪਾ ਰਹੀਆਂ ਹਨ ਅੱਜ ਸਵੇਰ ਤੋਂ ਹੀ ਪੰਡਾਲ ਦੇ ਵਿੱਚ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ |