ਖੇਤੀਬਾੜੀ ਕਾਨੂੰਨਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ‘ਚ 80% ਲੋਕ ਅਕਾਲੀ ਦਲ ਦੇ ਹੀ ਹਨ। ਸੁਖਬੀਰ ਬਾਦਲ ਨੇ ‘ਹਿੰਦੁਸਤਾਨ ਟਾਈਮਜ਼’ ਨੂੰ ਦਿੱਤੀ ਇੰਟਰਵਿਊ ਵਿੱਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਖੇਤੀ ਕਾਨੂੰਨਾਂ ਦੇ ਹੱਲ ਲਈ ਪਹਿਲ ਕਰਨੀ ਪਏਗੀ। ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਖੇਤੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਬਾਰੇ, ਉਨ੍ਹਾਂ ਕਿਹਾ ਕਿ ਉਹ ਕਦੇ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਅੰਦੋਲਨ ਨੂੰ ਰਾਜਨੀਤਕ ਸਮਰਥਨ ਮਿਲੇ ਕਿਉਂਕਿ ਇਸ ਨਾਲ ਨਰਿੰਦਰ ਮੋਦੀ ਸਰਕਾਰ ਨੂੰ ਉਨ੍ਹਾਂ ਦੇ ਅੰਦੋਲਨ ਨੂੰ ਰਾਜਨੀਤਕ ਖੇਡ ਵਜੋਂ ਪੇਸ਼ ਕਰਨ ਦਾ ਬਹਾਨਾ ਮਿਲ ਜਾਣਾ ਸੀ। ਇਸ ਲਈ, ਨਾ ਤਾਂ ਅਸੀਂ, ਨਾ ਕਾਂਗਰਸ ਤੇ ਨਾ ਹੀ ਆਮ ਆਦਮੀ ਪਾਰਟੀ ਇਸ ਦਾ ਹਿੱਸਾ ਹੈ ਪਰ, ਵਿਰੋਧ ਪ੍ਰਦਰਸ਼ਨ ਸਥਾਨਾਂ ‘ਤੇ ਬੈਠੇ 80 ਫ਼ੀਸਦੀ ਲੋਕ ਅਕਾਲੀ ਦਲ ਦੇ ਹੀ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ।