ਮੌਸਮ ਵਿਭਾਗ ਦੇ ਵੱਲੋਂ ਸਭ ਤੋਂ ਵੱਡਾ ਬਿਆਨ ਇਸ ਵੇਲੇ ਦਿੱਤਾ ਗਿਆ ਹੈ ਕਿ, ਅਗਲੇ 5 ਦਿਨਾਂ ਦੇ ਅੰਦਰ ਅੰਦਰ ਪੰਜਾਬ ਦੇ ਅੰਦਰ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਨਾਲ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਰਾਹਤ ਮਿਲੇਗੀ।
ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਿਕ, ਪੰਜਾਬ ਦੇ ਜਿਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ, ਉਨ੍ਹਾਂ ਵਿੱਚ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਸ਼ਾਮਿਲ ਹਨ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣਗੀਆਂ।ਸੂਬੇ ਦੇ 16 ਜ਼ਿਲਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ।