ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਜੰਤਰ ਮੰਤਰ ’ਤੇ ਕਿਸਾਨਾਂ ਦੀ ਸੰਸਦ ਜਾਰੀ ਰਹੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਜਾਇਜ਼ ਹੈ ਤੇ ਸਰਕਾਰ ਜਾਣ ਬੁੱਝ ਕੇ ਸਰਮਾਏਦਾਰਾਂ ਨੂੰ ਲਾਭ ਦੇਣ ਲਈ ਕਾਨੂੰਨਾਂ ਨੂੰ ਰੱਦ ਨਹੀਂ ਕਰ ਰਹੀ। ਕਿਸਾਨ ਸੰਸਦ ਦੇ ਮੱਦੇਨਜ਼ਰ ਸੁਰੱਖਿਆ ਪ੍ਰੰਬਧ ਕੀਤੇ ਗਏ ਸਨ। ਕਿਸਾਨ ਸੰਸਦ ਦੌਰਾਨ ਕਿਸਾਨਾਂ ਨੇ ਆਪਣੇ ਵਿਚਾਰ ਰੱਖੇ। ਇਸ ਮੌਕੇ ਕਿਸਾਨਾਂ ਲਈ ਚਾਹ-ਪਾਣੀ ਦਾ ਇੰਤਜ਼ਾਮ ਵੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਬਾਰਡਰਾਂ ਤੇ ਦੇਸ਼ ਦੇ ਹੋਰ ਹਿੱਸਿਆਂ ਤੋਂ 200 ਕਿਸਾਨ ਬੱਸਾਂ ਵਿੱਚ ਸਵਾਰ ਹੋ ਕੇ ਜੰਤਰ ਮੰਤਰ ਪੁੱਜੇ।