ਜੰਮੂ-ਕਸ਼ਮੀਰ ਦੇ ਪੁੰਚ ਜ਼ਿਲ੍ਹੇ ‘ਚ ਅੱਤਵਾਦੀਆਂ ਨਾਲ ਮੁੱਠਭੇੜ ‘ਚ ਇੱਕ ਜੇਸੀਓ ਸਮੇਤ ਸੈਨਾ ਦੇ 5 ਜਵਾਨ ਸ਼ਹੀਦ ਹੋ ਗਏ ਹਨ।ਇਸ ਦੌਰਾਨ ਅੱਤਵਾਦੀਆਂ ਨਾਲ ਲੜਦੇ ਹੋਏ ਬੀਤੇ ਕੱਲ੍ਹ ਸ੍ਰੀ ਆਨੰਦਪੁਰ ਤਹਿਸੀਲ ਦੇ ਪਚਰੰਡਾ ਪਿੰਡ ਦੇ ਜਵਾਨ ਗੱਜਣ ਸਿੰਘ ਸ਼ਹੀਦ ਹੋ ਗਏ ਸਨ।
ਜਵਾਨ ਦੀ ਸ਼ਹਾਦਤ ਦੀ ਖ਼ਬਰ ਜਿਵੇਂ ਹੀ ਉਨ੍ਹਾਂ ਦੇ ਪਿੰਡ ਪਹੁੰਚੀ, ਤਾਂ ਪੂਰੇ ਇਲਾਕੇ ‘ਚ ਸੋਗ ਛਾ ਗਿਆ।ਸ਼ਹੀਦ ਦੇ ਪਰਿਵਾਰ ਦਾ ਕਹਿਣਾ ਹੈ ਕਿ ਗੱਜਣ ਸਿੰਘ ਕਾਫੀ ਮਿਲਣਸਾਰ ਸੀ ਅਤੇ ਇਸੇ ਸਾਲ ਫਰਵਰੀ ‘ਚ ਉਨ੍ਹਾਂ ਦਾ ਵਿਆਹ ਹੋਇਆ ਸੀ।ਉਨਾਂ੍ਹ ਨੇ ਕਦੇ ਨਹੀਂ ਸੀ ਸੋਚਿਆ ਸੀ ਕਿ ਉਨਾਂ੍ਹ ‘ਤੇ ਦੁੱਖਾਂ ਦਾ ਪਹਾੜ ਟੁੱਟ ਜਾਵੇਗਾ।ਦੂਜੇ ਪਾਸੇ ਸਥਾਨਕ ਲੋਕਾਂ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਤੇ ਕਿਹਾ ਕਿ ਗੱਜਣ ਸਿੰਘ ਦੀ ਸ਼ਹਾਦਤ ‘ਤੇ ਪੂਰੇ ਖੇਤਰ ਨੂੰ ਮਾਣ ਹੈ।