ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਇੱਕ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਟਿਕਟਾਂ ਖਰੀਦਣ ਅਤੇ ਵੇਚਣ ਦੇ ਇਲਜ਼ਾਮਾਂ ‘ਤੇ ਸਫਾਈ ਦਿੰਦਿਆਂ ਕਿਹਾ ਕਿ 1947 ਤੋਂ ਲੈ ਕੇ ਹੁਣ ਤੱਕ ਜੇਕਰ ਕੋਈ ਈਮਾਨਦਾਰ ਪਾਰਟੀ ਹੈ ਤਾਂ ਉਹ ਆਮ ਆਦਮੀ ਪਾਰਟੀ ਹੈ। ਸਾਡੇ ਇੱਥੇ ਟਿਕਟਾਂ ਨਾ ਵੇਚੀਆਂ ਜਾਂਦੀਆਂ ਹਨ ਅਤੇ ਨਾ ਹੀ ਖਰੀਦੀਆਂ ਜਾਂਦੀਆਂ ਹਨ। ਜੇਕਰ ਕਿਸੇ ਨੇ ਇਹ ਸਾਬਿਤ ਕਰ ਦਿੱਤਾ ਤਾਂ ਮੈਂ ਖੁਦ 24 ਘੰਟੇ ਦੇ ਅੰਦਰ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕੱਢ ਦਿਆਂਗਾ ਅਤੇ ਜੇਲ੍ਹ ਭੇਜਵਾ ਦਿਆਂਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਨੇ ਸਾਡੀ ਪਾਰਟੀ ‘ਤੇ ਗਲਤ ਇਲਜ਼ਾਮ ਲਗਾਏ ਤਾਂ ਮੈਂ ਉਨ੍ਹਾਂ ਨੂੰ ਵੀ ਨਹੀਂ ਛੱਡਾਂਗਾ, ਮੈਂ ਉਨ੍ਹਾਂ ਨੂੰ ਵੀ ਜੇਲ੍ਹ ਭੇਜਾਂਗਾ। ਉਨ੍ਹਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕਰਾਂਗਾ।