WWE ਦੇ ਮਸ਼ਹੂਰ ਪਹਿਲਵਾਨ ਦਲੀਪ ਰਾਣਾ ਉਰਫ ਦ ਗ੍ਰੇਟ ਖਲੀ ਦੀ ਟੋਲ ਵਰਕਰਾਂ ਨਾਲ ਝੜਪ ਹੋ ਗਈ। ਇਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਖਲੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਟੋਲ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਕ ਕਰਮਚਾਰੀ ਨੇ ਉਨ੍ਹਾਂ ਨੂੰ ਆਈਡੀ ਕਾਰਡ ਦਿਖਾਉਣ ਲਈ ਕਿਹਾ। ਇਹ ਸੁਣ ਕੇ ਖਲੀ ਨੇ ਉਸ ਨੂੰ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਟੋਲ ਕਰਮਚਾਰੀਆਂ ਨੇ ਖਲੀ ਦੀ ਕਾਰ ਨੂੰ ਘੇਰ ਲਿਆ। ਉਨ੍ਹਾਂ ਕਿਹਾ ਕਿ ਖਲੀ ਨੇ ਗਲਤ ਕੀਤਾ ਹੈ।
ਖਲੀ ਨੇ ਕਿਹਾ- ਕਾਰ ਦੇ ਅੰਦਰ ਫੋਟੋ ਖਿਚਵਾਉਣਾ ਚਾਹੁੰਦਾ ਸੀ
ਦਿ ਗ੍ਰੇਟ ਖਲੀ ਨੇ ਇਸ ਬਾਰੇ ਦੱਸਿਆ ਕਿ ਉਹ ਜਲੰਧਰ ਤੋਂ ਕਰਨਾਲ ਜਾ ਰਹੇ ਸਨ। ਇਸੇ ਦੌਰਾਨ ਫਿਲੌਰ ਨੇੜੇ ਲਾਡੋਵਾਲ ਟੋਲ ਪਲਾਜ਼ਾ ’ਤੇ ਮੁਲਾਜ਼ਮ ਉਸ ਨਾਲ ਫੋਟੋ ਖਿਚਵਾਉਣਾ ਚਾਹੁੰਦੇ ਸਨ। ਉਹ ਕਾਰ ਦੇ ਅੰਦਰ ਬੈਠ ਕੇ ਫੋਟੋ ਖਿਚਵਾਉਣ ਲਈ ਕਹਿ ਰਿਹਾ ਸੀ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਉਸ ਨਾਲ ਦੁਰਵਿਵਹਾਰ ਕੀਤਾ ਗਿਆ।
ਡਬਲਯੂ ਡਬਲਯੂ E ਦੇ ਚੈਂਪੀਅਨ ਰਹੇ, ਹੁਣ ਆਪਣੀ ਅਕੈਡਮੀ ਚਲਾ ਰਹੇ
ਦਿ ਗ੍ਰੇਟ ਖਲੀ ਮਸ਼ਹੂਰ ਕੰਪੀਟੀਸ਼ਨ WWE ਦੇ ਚੈਂਪੀਅਨ ਰਹਿ ਚੁੱਕੇ ਹਨ।ਹੁਣ ਉਹ ਜਲੰਧਰ ‘ਚ ਆਪਣੀ ਰੈਸਲਿੰਗ ਅਕੈਡਮੀ ਚਲਾ ਰਹੇ ਹਨ।ਜਿੱਥੇ ਉਹ ਨਵੇਂ ਰੈਸਲਰ ਤਿਆਰ ਕਰ ਰਹੇ ਹਨ।
ਖਲੀ ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਹਾਲਾਂਕਿ ਉਨ੍ਹਾਂ ਨੇ ਚੋਣ ਨਹੀਂ ਲੜੀ ਸੀ। ਖਲੀ ਨੇ ਕਿਹਾ ਸੀ ਕਿ ਡਬਲਯੂਡਬਲਯੂਈ ਵਿੱਚ ਬਹੁਤ ਨਾਮ ਅਤੇ ਪੈਸਾ ਹੈ ਪਰ ਉਹ ਦੇਸ਼ ਦੀ ਸੇਵਾ ਕਰਨ ਲਈ ਵਾਪਸ ਪਰਤਿਆ ਹੈ।