ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਪੇ ਕਮਿਸ਼ਨ ਖ਼ਿਲਾਫ਼ ਜਿੱਥੇ ਹਰ ਵਿਭਾਗ ਦੇ ਕਰਮਚਾਰੀ ਖਿਲਾਫ ਹੋ ਗਏ ਹਨ ਉਥੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਸਿਹਤ ਵਿਭਾਗ ਦੇ ਸਰਕਾਰੀ ਡਾਕਟਰ ਵੀ ਇਸ ਪੇ ਕਮਿਸ਼ਨ ਦੇ ਖ਼ਿਲਾਫ਼ ਹਨ |
ਅੱਜ ਪੰਜਾਬ ਭਰ ਵਿਚ ਸਰਕਾਰੀ ਹਸਪਤਾਲਾਂ ਦੇ ਸਮੁੱਚੇ ਡਾਕਟਰਾਂ ਵੱਲੋਂ ਅੱਜ ਤੀਸਰੇ ਦਿਨ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਰੋਸ ਮਾਰਚ ਵੀ ਕੀਤਾ ਗਿਆ ਡਾਕਟਰਾਂ ਦੀ ਸਟੇਟ ਐਸੋਸੀਏਸ਼ਨ ਦੇ ਸੱਦੇ ਤੇ ਸਿਵਲ ਹਸਪਤਾਲ ਬਰਨਾਲਾ ਦੇ ਡਾਕਟਰਾਂ ਵੱਲੋਂ ਅੱਜ ਦੀ ਤਿੰਨ ਦਿਨਾਂ ਦੀ ਹੜਤਾਲ ਕਰਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਵੱਲੋਂ ਲਾਗੂ ਕੀਤੇ ਪੇ ਕਮਿਸ਼ਨ ਖ਼ਿਲਾਫ਼ ਅਤੇ ਪੰਜਾਬ ਦੇ ਵਿੱਤ ਮੰਤਰੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਸਿਵਲ ਹਸਪਤਾਲ ਡਾਕਟਰਾਂ ਦਾ ਤਰਕ ਹੈ ਕਿ ਪੰਜਾਬ ਸਰਕਾਰ ਵੱਲੋਂ ਇਸ ਪੇ ਕਮਿਸ਼ਨ ਵਿਚ ਡਾਕਟਰਾਂ ਦਾ ਐੱਨਪੀਏ ਫੰਡ ਪੱਚੀ ਪ੍ਰਤੀਸ਼ਤ ਤੋਂ ਘਟਾ ਕੇ ਵੀਹ ਪ੍ਰਤੀਸ਼ਤ ਕਰ ਦਿੱਤਾ ਗਿਆ ਹੈ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਫੰਡ ਘਟਾਉਣ ਨਾਲ ਇਸ ਪੇ ਕਮਿਸ਼ਨ ਵਿਚ ਉਨ੍ਹਾਂ ਦੀ ਤਨਖਾਹ ਪ੍ਰਤੀ ਸਾਲ ਵਧਣ ਦੀ ਬਜਾਏ ਘਟ ਰਹੀ ਹੈ ਉਨ੍ਹਾਂ ਕਿਹਾ ਕਿ ਐੱਨਪੀਏ ਫੰਡ ਵਧਾ ਕੇ ਤੇਤੀ ਪ੍ਰਤੀਸ਼ਤ ਕੀਤਾ ਜਾਵੇ ਇਸ ਮੌਕੇ ਡਾਕਟਰਾਂ ਦਾ ਕਹਿਣਾ ਸੀ ਕਿ ਤਿੰਨ ਦਿਨਾਂ ਦੀ ਹਡ਼ਤਾਲ ਤੋਂ ਬਾਅਦ ਤਿੰਨ ਦਿਨਾਂ ਲਈ ਸਰਕਾਰੀ ਪਰਚੀਆਂ ਬੰਦ ਕੀਤੀਆਂ ਜਾਣਗੀਆਂ ਜਥੇਬੰਦੀ ਦੀ ਪਰਚੀ ਤੇ ਦਵਾਈ ਦਿੱਤੀ ਜਾਵੇਗੀ |
ਡਾਕਟਰਾਂ ਦਾ ਰੋਸ ਹੈ ਕੋਰੋਨਾ ਮਹਾਂਮਾਰੀ ਦੌਰਾਨ ਉਹਨਾਂ ਨੇ ਫਰੰਟ ਲਾਈਨ ਤੇ ਯੋਧੇ ਬਣ ਕੇ ਕੰਮ ਕੀਤਾ ਪਰ ਸਰਕਾਰ ਨੇ ਉਨ੍ਹਾਂ ਨਾਲ ਇਸ ਪੇ ਕਮਿਸ਼ਨ ਵਿੱਚ ਧੋਖਾ ਕੀਤਾ ਹੈ ਡਾਕਟਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਪੇ ਕਮਿਸ਼ਨ ਨੂੰ ਵਾਪਸ ਕੀਤਾ ਜਾਵੇ ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਇਨ੍ਹਾਂ ਮੰਗਾਂ ਪ੍ਰਤੀ ਥੋੜੇ ਦਿਨਾਂ ਤੱਕ ਧਿਆਨ ਨਾ ਦਿੱਤਾ ਉਨ੍ਹਾਂ ਕਿਹਾ ਕਿ ਸਟੇਟ ਕਮੇਟੀ ਨਾਲ ਗੱਲ ਕਰਕੇ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ |ਇਸ ਮੌਕੇ ਡਾਕਟਰਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਖ਼ਿਲਾਫ਼ ਰੋਸ ਨੂੰ ਹੋਰ ਤਿੱਖਾ ਕਰਦਿਆਂ ਅਗਲੇ ਤਿੰਨ ਦਿਨਾਂ ਲਈ ਸਰਕਾਰੀ ਕਮਰਿਆਂ ਤੋਂ ਬਾਹਰ ਬਿਨਾਂ ਸਰਕਾਰੀ ਪਰਚੀਆਂ ਦਾ ਬਾਈਕਾਟ ਕਰਕੇ ਆਪਣੀ ਜਥੇਬੰਦੀ ਦੀ ਫਰੀ ਪਰਚੀ ਤੇ ਮਰੀਜ਼ਾਂ ਨੂੰ ਚੈੱਕਅੱਪ ਕੀਤਾ ਜਾਵੇਗਾ ਅਤੇ ਦਵਾਈਆਂ ਦਿੱਤੀਆਂ ਜਾਣਗੀਆਂ